ਚੋਹਲਾ ਸਾਹਿਬ, 14 ਮਈ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਲਾਈਫ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਬੈਸਟ ਆਊਟ ਆਫ ਵੇਸਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਘਰਾਂ ਦੇ ਫਾਲਤੂ ਸਾਮਾਨ ਦੀ ਵਰਤੋਂ ਕਰਕੇ ਤਾਜ ਮਹਿਲ, ਵਾਟਰ ਫਾਲ, ਵਾਲ ਹੈਂਗਿੰਗ, ਪਾਰਕ ਅਤੇ ਘਰਾਂ ਦੇ ਸ਼ਾਨਦਾਰ ਮਾਡਲ ਆਪਣੇ ਹੱਥਾਂ ਨਾਲ ਤਿਆਰ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਇਹ ਮੁਕਾਬਲਾ ਦੋ ਗਰੁੱਪਾਂ ਵਿਚ ਵੰਡਿਆ ਗਿਆ | ਜੂਨੀਅਰ ਗਰੁੱਪ,ਤੀਜੀ ਤੋਂ ਸੱਤਵੀਂ ਜਮਾਤ ਜਿਸ ਵਿਚ ਲਗਪਗ 50 ਵਿਦਿਆਰਥੀ ਸੀਨੀਅਰ ਨੇ ਭਾਗ ਲਿਆ ਸੀਨੀਅਰ ਗਰੁੱਪ ਜੋ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸੀ ਵਿਚ 20 ਵਿਦਿਆਰਥੀਆਂ ਨੇ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਜੂਨੀਅਰ ਗਰੁੱਪ ਵਿਚ ਪਹਿਲਾ ਸਥਾਨ ਏਕਮਪ੍ਰੀਤ ਕੌਰ ਨੇ ਹਾਸਲ ਕੀਤਾ ਦੂਜਾ ਸਥਾਨ ਸਹਿਜਪ੍ਰੀਤ ਕੌਰ ਅਤੇ ਤੀਜਾ ਸਥਾਨ ਦਿਲਤਾਜ ਕੌਰ ਨੇ ਹਾਸਲ ਕੀਤਾ | ਸੀਨੀਅਰ ਗਰੁੱਪ ਵਿਚ ਕਰਵਾਏ ਗਏ ਮੁਕਾਬਲੇ ਵਿਚ ਬਲਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਦੂਜਾ ਸਥਾਨ ਨਵਰੂਪ ਕੌਰ ਅਤੇ ਸੁਖਮਨਪ੍ਰੀਤ ਕੌਰ ਦੋਵਾਂ ਨੇ ਤੀਸਰੇ ਸਥਾਨ ਹਸਲ ਕੀਤ | ਸਕੂਲ ਦੇ ਪਿ੍ੰਸੀਪਲ ਮੈਡਮ ਸਰੋਜ ਬਾਲਾ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਇਸੇ ਤਰ੍ਹਾਂ ਹੀ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ |