ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਫਤਿਆਬਾਦ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਅਨੀਤਾ ਚਤਰਥ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ੳਨ੍ਹਾਂ ਦੱਸਿਆ ਕਿ 10 ਵਿਦਿਆਰਥੀਆਂ ਨੇ 90 ਫੀਸਦੀ ਦੇ ਲਗਭਗ ਅਤੇ ਬਾਕੀ ਵਿਦਿਆਰਥੀਆਂ ਨੇ ਵੀ 80 ਫ਼ੀਸਦੀ ਤੋੋਂ ਵੱਧ ਅੰਕ ਹਾਸਲ ਕੀਤੇ | ਇਸ ਮੌਕੇ ਜਮਾਤ ਵਿਚੋੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਅਤੇ ਪ੍ਰਸੰਸਾਂ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ ਅਤੇ ਚੇਅਰਮੈਨ ਰਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਪਿ੍ੰਸੀਪਲ ਅਨੀਤਾ ਚਤਰਥ ਤੇ ਸਮੂਹ ਸਕੂਲ ਸਟਾਫ ਨੂੰ ਜਾਂਦਾ ਹੈ, ਜਿੰਨਾ ਨੇ ਹਮੇਸ਼ਾ ਸਖ਼ਤ ਮਿਹਨਤ ਦੁਆਰਾ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ | ਇਸ ਮੌਕੇ ਕੰਵਲਪ੍ਰੀਤ ਕੌਰ, ਅੰਤਰਪ੍ਰੀਤ ਕੌਰ, ਇੰਦੀਪ ਮੈਡਮ, ਬਲਜੀਤ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਅਰਚਨਾ ਮੈਡਮ, ਜਸਬੀਰ ਸਿੰਘ, ਰਜਨੀਸ਼ ਮੈਡਮ, ਕੁਲਵਿੰਦਰ ਮੈਡਮ, ਨਵਜੋਤ ਮੈਡਮ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਡੌਲੀ ਮੈਡਮ, ਨਵਨੀਤ ਕੌਰ, ਰਮਨਦੀਪ ਕੌਰ, ਮਨਜਿੰਦਰ ਮੈਡਮ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |