ਭਿੱਖੀਵਿੰਡ, 14 ਮਈ (ਬੌਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕੀਤੇ, ਜਿੰਨ੍ਹਾਂ ਵਿਚੋਂ ਨਵਦੀਪ ਕੌਰ ਸਪੁੱਤਰੀ ਸਤਨਾਮ ਸਿੰਘ 89 ਫੀਸਦੀ, ਆਸਥਾ ਸਪੁੱਤਰੀ ਕੰਵਲਜੀਤ ਸਿੰਘ, ਪਵਨਦੀਪ ਕੌਰ ਸਪੁੱਤਰੀ ਦਲਜੀਤ ਸਿੰਘ ਅਤੇ ਪਵਨਪ੍ਰੀਤ ਕੌਰ ਸਪੁੱਤਰੀ ਤਰਸੇਮ ਸਿੰਘ ਤਿੰਨਾਂ ਵਿਦਿਆਰਥਣਾਂ 87 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਲੁਕੇਸ ਮਲਹੋਤਰਾ ਨੇ ਕਿਹਾ ਕਿ ਬੱਚਿਆਂ ਚੰਗੇ ਅੰਕ ਲੈ ਕੇ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਹੀ ਕਾਮਯਾਬੀ ਦੀ ਪੌੜੀ ਹੈ | ਕਾਮਯਾਬੀ ਹਾਸਲ ਕਰਨ ਲਈ ਅਣਥੱਕ ਮਿਹਨਤ, ਅਨੁਸ਼ਾਸਨ ਅਤੇ ਵਿਸ਼ਵਾਸ ਹੀ ਇਨਸਾਨ ਨੂੰ ਬੁਲੰਦੀਆਂ ਤੱਕ ਪਹੁੰਚਾਉਂਦਾ ਹੈ | ਉਨ੍ਹਾਂ ਬੱਚਿਆਂ ਨੂੰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਚੇਅ. ਦਲਜੀਤ ਮਲਹੋਤਰਾ ਨੇ ਕਿਹਾ ਕੇ ਚੰਗੇ ਨਤੀੇਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਪ੍ਰਾਪਤ ਹੋਏ ਹਨ | ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਸਮੇਂ ਸਕੂਲ ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਕੋਆਰਡੀਨੇਟਰ ਹਰਮਨਪ੍ਰੀਤ ਕੌਰ, ਇੰਦਰਜੀਤ ਕੌਰ, ਅਧਿਆਪਕ ਗੁਰਚਰਨ ਸਿੰਘ, ਅਮਨਦੀਪ ਸਿੰਘ, ਹਰਨੰਦ ਸਿੰਘ, ਨਿਸ਼ਾਨ ਸਿੰਘ, ਸਾਹਿਲ ਕੁਮਾਰ, ਦਿਲਜੀਤ ਸਿੰਘ, ਬਿਕਰਮਜੀਤ ਸਿੰਘ, ਕਿਰਨਜੀਤ ਕੌਰ, ਗੁਰਜੀਤ ਕੌਰ, ਨਵਦੀਪ ਕੌਰ, ਕਾਜਲ ਧਵਨ, ਰਜਵੰਤ ਕੌਰ, ਕਿਰਨ ਕੌਰ, ਅਰੁਣਪ੍ਰੀਤ ਕੌਰ, ਰਮਨਦੀਪ ਕੌਰ, ਦਿਵਿਆ ਸਰੀਨ, ਕੋਮਲਪ੍ਰੀਤ ਕੌਰ, ਨਿਰਮਲ ਕੌਰ, ਕੰਵਲਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ, ਨਵਜੋਤ ਮਲਹੋਤਰਾ, ਕੋਮਲ ਕੱਕੜ, ਪਰਮਿੰਦਰ ਕੌਰ, ਸੰਦੀਪ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਰੇਨੂੰ, ਪਿ੍ਆ ਆਦਿ ਹਾਜ਼ਰ ਸਨ |