10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਅਮਰਦਾਸ ਸਕੂਲ ਭਲਾਈਪੁਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਮੀਆਂਵਿੰਡ, 14 ਮਈ (ਗੁਰਪ੍ਰਤਾਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿਚ ਵਧੀਆ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ | ਇਨ੍ਹਾਂ ਨਤੀਜਿਆਂ ਵਿਚ ਸਿਮਰਨ ਕੌਰ ਨੇ 94 ਫ਼ੀਸਦੀ ਪਹਿਲਾ ਸਥਾਨ, ਅਰਮੀਤ ਕੌਰ 90 ਫ਼ੀਸਦੀ ਦੂਜਾ ਸਥਾਨ, ਜਸ਼ਨਪ੍ਰੀਤ ਕੌਰ ਤੇ ਹਰਮਨਪ੍ਰੀਤ ਕੌਰ 83 ਫ਼ੀਸਦੀ ਤੀਸਰਾ ਸਥਾਨ, ਹਰਜੋਤ ਸਿੰਘ 82 ਫ਼ੀਸਦੀ ਚੌਥਾ ਅਤੇ ਅਭਿਜੋਤ ਸਿੰਘ ਨੇ 81 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਲ ਕੀਤਾ ਤੇ ਬਾਕੀ ਦੇ ਵਿਦਿਆਰਥੀਆਂ ਨੇ ਵੀ 75 ਤੋਂ 80 ਫ਼ੀਸਦੀ ਦੇ ਦਰਮਿਆਨ ਅੰਕ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਥੀਆਂ ਦੀ ਮਿਹਨਤ ਸਦਕਾ ਆਇਆ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਾ. ਜਸਪਾਲ ਸਿੰਘ ਰੰਧਾਵਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਦਾ ਸੁਨੇਹਾ ਲਾਇਆ | ਮਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਰੂ ਤੋਂ ਹੀ ਯਤਨਸ਼ੀਲ ਹੈ ਅਤੇ ਭਵਿੱਖ ਵਿਚ ਏਦਾਂ ਹੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦਾ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>
Ad Position 24