10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲ ਅਕੈਡਮੀ ਢੋਟੀਆਂ ਦਾ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 15-05-2026
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਨੇ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪ੍ਰਮਾਣ ਦਿੱਤਾ | ਸਕੂਲ ਦੀਆਂ ਸਾਇੰਸ, ਕਾਮਰਸ ਅਤੇ ਆਰਟਸ ਤਿੰਨਾਂ ਹੀ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਦਿਆਂ ਇਹ ਸਾਬਤ ਕੀਤਾ ਕਿ ਲਗਨ, ਮਿਹਨਤ ਅਤੇ ਨਿਰੰਤਰ ਅਭਿਆਸ ਸਫਲਤਾ ਦੀ ਕੁੰਜੀ ਹਨ | ਆਰਟਸ ਸਟ੍ਰੀਮ ਵਿੱਚ ਹਰਨੂਰ ਕੌਰ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਲਵਪ੍ਰੀਤ ਸਿੰਘ ਨੇ 84 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਹਰਮਨਪ੍ਰੀਤ ਸਿੰਘ ਨੇ 75.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਸਟ੍ਰੀਮ ਵਿਚ ਮਨਵੀਰ ਕੌਰ ਨੇ 90 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਗੁਰਮਨ ਕੌਰ ਨੇ 82 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਜਦਕਿ ਮਨਕੀਰਤ ਕੌਰ ਅਤੇ ਸੁਰਖ਼ਾਬ ਸਿੰਘ ਨੇ 78 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟ੍ਰੀਮ ਵਿਚ ਸੁਖਬੀਰ ਸਿੰਘ ਨੇ 91 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਬ੍ਰਹਮਜੋਤ ਸਿੰਘ ਨੇ 81 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਅਰਸ਼ਦੀਪ ਸਿੰਘ ਨੇ 72 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਭਲਾਈਪੁਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24