ਤਰਨ ਤਾਰਨ, 14 ਮਈ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਵਿਖੇ ਵਧੀਆ ਸਿਹਤ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੇਵਾ ਸੁਸਾਇਟੀ ਵਲੋਂ ਬਿਹਤਰ ਸਰਕਾਰੀ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਦਿੱਤਾ ਜਾਂਦਾ ਹੈ ਤਾਂ ਜੋ ਉਹ ਹੋਰਨਾਂ ਵਾਸਤੇ ਪ੍ਰੇਰਨਾ ਸਰੋਤ ਬਣ ਸਕਣ | ਇਸੇ ਹੀ ਲੜੀ ਤਹਿਤ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੇ ਇਮਾਨਦਾਰ ਅਤੇ ਸਮਰਪਿਤ ਡਾਕਟਰਾਂ ਦਾ ਸਨਮਾਨ ਕੀਤਾ ਗਿਆ ਜਿਸ ਵਿਚ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੁਰਿੰਦਰ ਕੁਮਾਰ, ਡਾ. ਨਵਪ੍ਰੀਤ ਸਿੰਘ ਐੱਮ.ਡੀ, ਡਾ.ਰਬਿੰਦਰ ਕੁਮਾਰ ਐੱਮ.ਡੀ, ਡਾ. ਨੀਰਜ ਲਤਾ, ਡਾ. ਨਵਨੀਤ ਮਿਨਹਾਸ ਤੇ ਨੀਤੂ ਤੇਜਪਾਲ ਸ਼ਾਮਿਲ ਹਨ | ਇਸ ਮੌਕੇ ਐੱਸ. ਐੱਮ. ਓ. ਡਾ. ਸੁਰਿਦਰ ਕੁਮਾਰ ਨੇ ਸੇਵਾ ਸੁਸਾਇਟੀ ਵਲੋਂ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ |