10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-05-2026
ਝਬਾਲ, 14 ਮਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਦੀ ਨਿੱਜਰ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬੁੱਧਵਾਰ ਨੂੰ ਮਾਂ ਦਿਵਸ ਮਨਾਇਆ ਗਿਆ | ਜਿਸ ਵਿਚ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਆਰੰਭਤਾ ਸਕੂਲ ਸ਼ਬਦ ਰਾਹੀਂ ਕੀਤੀ ਗਈ | ਸ਼ਮਾ ਰੋਸ਼ਨ ਤੋਂ ਬਾਅਦ ਸਕੂਲ ਦੇ ਪਿ੍ੰਸੀਪਲ ਨੇ ਆਏ ਹੋਏ ਮਾਪਿਆ ਨੂੰ ਜੀ ਆਇਆ ਆਖਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਉਪਰੰਤ ਵਿਦਿਆਰਥੀਆਂ ਦੁਆਰਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਮਨੋਰੰਜਨ ਕੀਤਾ ਗਿਆ | ਨਰਸਰੀ ਤੋਂ ਪਹਿਲੀ ਜਮਾਤ ਦੇ ਨੰਨ੍ਹੇ- ਮੁੰਨ੍ਹੇ ਬੱਚਿਆਂ ਨੇ ਵੈੱਲਕਮ ਸੌਂਗ, ਫੋਕ ਡਾਂਸ, ਗਿੱਧਾ, ਧਾਰਮਿਕ ਸੌਂਗ ਦੱਸ ਮੇਰੀ ਮਾਂ, ਕਾਰਟੂਨ ਕਰੈਕਟਰ ਅਤੇ ਫੈਂਸੀ ਡਰੈੱਸ, ਐਕਸ਼ਨ ਸੌਂਗ, ਕੋਰੀਓਗਰਾਫੀ ਅਤੇ ਵੱਖ-ਵੱਖ ਗੀਤਾਂ ਆਦਿ ਰਾਹੀਂ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ | ਬੱਚਿਆਂ ਦੀਆਂ ਮਾਵਾਂ ਦਾ ਖੇਡਾਂ ਖਿਡਾ ਕੇ ਮਨੋਰੰਜਨ ਕੀਤਾ ਗਿਆ ਅਤੇ ਉਨ੍ਹਾਂ ਵਿਚੋਂ ਚੁਣੀ ਗਈ ਬੈਸਟ ਮਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕ ਸਕੂਲ ਦੀ ਸਮੂਹ ਮੈਨੇਜਮੈਂਟ ਤੇ ਪਿ੍ੰਸੀਪਲ ਅਨੂਰੀਤ ਬਾਵਾ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਜ਼ਿੰਦਗੀ ਵਿਚ ਮਾਂ ਦੀ ਬੜੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਮਾਂ ਬੱਚੇ ਦੀ ਪਹਿਲੀ ਅਧਿਆਪਕ ਹੈ ਜੋ ਬੱਚਿਆਂ ਨੂੰ ਚੰਗੇ- ਮਾੜੇ ਦੀ ਸੇਧ ਦੇ ਕੇ ਜੀਵਨ ਵਿਚ ਉੱਚੀਆਂ ਬੁਲੰਦੀਆਂ ਹਾਸਲ ਕਰਨ ਵਿੱਚ ਮਦਦ ਕਰਦੀ ਹੈ | ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਗੁਰਵਿੰਦਰ ਕੌਰ ਅਤੇ ਮੈਡਮ ਅੰਮਿ੍ਤਾ ਵੱਲੋਂ ਬਾਖੂਬੀ ਨਿਭਾਈ ਗਈ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਨੂੰ ਲੈ ਕੇ ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ <br/>... ਅਗਲੀ ਖ਼ਬਰ ਢੋਟੀਆਂ ਦੇ ਦਿਵਿਆਂਗ ਪਤੀ-ਪਤਨੀ ਸਹੂਲਤਾਂ ਤੋਂ ਵਾਂਝੇ <br/>
Ad Position 24