28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਊ ਲਾਈਫ ਪਬਲਿਕ ਸਕੂਲ ਚੋਹਲਾ ਸਾਹਿਬ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-05-2026
ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)—ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਇਲਾਕੇ ਦੇ ਨਾਮ ਅਤੇ ਵਿੱਦਿਅਕ ਸੰਸਥਾ ਨਿਊ ਲਾਈਵ ਪਬਲਿਕ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਸਾਰੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਦਸਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਇਸ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਚੇਤਨਾ ਨਈਅਰ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਦੂਸਰੇ ਸਥਾਨ 'ਤੇ ਅਨਮੋਲਦੀਪ ਕੌਰ ਅਤੇ ਤੀਸਰੇ ਸਥਾਨ 'ਤੇ ਸਿਮਰਪ੍ਰੀਤ ਕੌਰ ਰਹੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀ ਮਤੀ ਸਰੋਜ ਬਾਲਾ ਨੇ ਦਸਵੀਂ ਜਮਾਤ ਦੇ ਸਾਰੇ ਪਾਸ ਹੋਏ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸੇ ਤਰ੍ਹਾਂ ਹੀ ਲਗਨ ਅਤੇ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੇ ਸਾਰੇ ਵਿਦਿਆਰਥੀ ਹਰ ਸਾਲ ਚੰਗੇ ਨੰਬਰ ਲੈ ਕੇ ਪਾਸ ਹੁੰਦੇ ਹਨ, ਜਿਸ ਲਈ ਵਿਦਿਆਰਥੀਆਂ ਦੇ ਨਾਲ–ਨਾਲ ਸਮੁੱਚਾ ਸਟਾਫ਼ ਵਧਾਈ ਦਾ ਪਾਤਰ ਹੈ, ਜਿਹੜੇ ਬੱਚਿਆਂ ਨੂੰ ਇਮਤਿਹਾਨਾਂ ਲਈ ਤਿਆਰ ਕਰਨ ਲਈ ਸਖਤ ਮਿਹਨਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨੇ ਬੰਦ ਕਰੇ-ਕੁੱਲ ਹਿੰਦ ਕਿਸਾਨ ਸਭਾ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ- ਡਾ. ਲੌਹੁਕਾ <br/>
Ad Position 24