27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿਸਟਲਾਂ ਤੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ 2 ਪਿਸਟਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਸਮੀਨਾ ਕੰਬੋਜ ਨੇ ਪੁਲਿਸ ਪਾਰਟੀਸਮੇਤ ਟੀ-ਪੁਆਇੰਟ ਲਹੀਆਂ ਤੋਂ ਗਸ਼ਤ ਦੌਰਾਨ ਸਰਵਨ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਬੁਰਜ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਆ ਝਬਾਲ ਦੇ ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਝਬਾਲ ਤੋਂ ਸੁਖਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝਬਾਲ ਕਲਾਂ ਅਤੇ ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭੁੱਚਰ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਨੌਰੰਗਾਬਾਦ ਦੀਆਂ ਮੜੀਆ ਤੋਂ ਸੁਖਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਬਾਣੀਆ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ੇਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਫਤਹਿਪੁਰ ਸੁੱਗਾ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਗੁਰਦੁਆਰਾ ਬਾਬਾ ਸਿਧਾਣਾ ਪਿੰਡ ਸੇਰੋਂ ਦੀ ਫਿਰਨੀ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਬਿਨਾਂ ਨੰਬਰ ਦੀ ਗੱਡੀ ਵਿਟ ਇਕ ਸ਼ੱਕੀ ਨੌਜਵਾਨ ਬੈਠਾ ਅਤੇ 2 ਸ਼ੱਕੀ ਨੌਜਵਾਨ ਗੱਡੀ ਦੇ ਬਾਹਰ ਖ਼ੜੇ ਸਨ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ | ਕਾਬੂ ਨੌਜਵਾਨ ਪ੍ਰਸ਼ਾਤ ਪੁੱਤਰ ਲੇਟ ਜਗਦੀਸ਼ ਪੁੱਤਰ ਰਾਮ ਲਾਲ ਵਾਸੀ ਲੁਧਿਆਣਾ ਦੀ ਡੱਬ ਵਿਚੋਂ ਇਕ 30 ਬੋਰ ਪਿਸਟਲ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਹੋਏ ਹਨ | ਦੂਸਰੇ ਨੌਜਵਾਨ ਨੀਰਜ ਸ਼ਰਮਾ ਪੁੱਤਰ ਜਗਨ ਨਾਥ ਸ਼ਰਮਾ ਵਾਸੀ ਟਿੱਬਾ ਰੋਡ ਲੁਧਿਆਣਾ ਪਾਸੋਂ ਇਕ ਮੋਬਾਈਲ ਫੋਨ ਅਤੇ ਤੀਸਰੇ ਨੌਜਵਾਨ ਗੁਰਲਾਲ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਾਜੀਕੋਟ ਤਰਨ ਤਾਰਨ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿਆਰਾ ਪੈਟਰੋਲ ਪੰਪ ਹਰੀਕੇ ਦੇ ਨਜਦੀਕ ਤੋਂ ਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਰੀਕੇ, ਗੁਰਸੇਵਕ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਘੜੰਮ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਠੱਗੀ ਮਾਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦਾ ਗੁਰਬੀਰ ਸਿੰਘ ਬਾਰ੍ਹਵੀਂ ਮੈਡੀਕਲ 'ਚੋਂ ਪੰਜਾਬ ਭਰ ਵਿਚੋਂ ਪਹਿਲੇ ਸਥਾਨ 'ਤੇ ਰਿਹਾ <br/>
Ad Position 24