27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਨਲਾਈਨ ਠੱਗੀ ਮਾਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਸਾਈਬਰ ਕ੍ਰਾਈਮ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ 2 ਲੱਖ 21 ਹਜ਼ਾਰ ਦੀ ਆਨਲਾਈਨ ਠੱਗੀ ਮਾਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਾਈਬਰ ਕ੍ਰਾਈਮ ਤਰਨ ਤਾਰਨ ਵਿਖੇ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ 14 ਅਪ੍ਰੈਲ ਨੂੰ ਰਾਤ ਸਮੇਂ ਉਸ ਦੇ ਮੋਬਾਈਲ ਫ਼ੋਨ 'ਤੇ ਪੈਸੇ ਕੱਟਣ ਦਾ ਮੈਜਿਸ ਆਉਣੇ ਸ਼ੁਰੂ ਹੋ ਗਏ | ਜਦੋਂ ਬੈਂਕ ਵਿਚ ਜਾ ਕੇ ਚੈੱਕ ਕੀਤਾ ਤਾਂ ਉਸ ਨੂੰ ਪਤਾ ਲੱਗਾ ਕਿ ਕਿਸੇ ਨੇ ਉਸ ਦਾ ਫ਼ੋਨ ਹੈਕ ਕਰਕੇ ਉਸ ਨਾਲ 2 ਲੱਖ 21 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ | ਸਾਈਬਰ ਕ੍ਰਾਈਮ ਤਰਨ ਤਾਰਨ ਦੇ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੱਡੀ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖ਼ਮੀ ਅਗਲੀ ਖ਼ਬਰ ਪਿਸਟਲਾਂ ਤੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/>
Ad Position 24