26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-05-2026
ਝਬਾਲ, 15 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਸਵੇਰੇ ਗ੍ਰੰਥੀ ਸਿੰਘ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਅਤੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ | ਦੀਵਾਨ ਹਾਲ ਵਿਚ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ, ਜਦੋਂਕਿ ਹਰ ਸੰਗਰਾਂਦ ਦੀ ਤਰ੍ਹਾਂ ਕਰਾਏ ਗਏ ਅੰਮਿ੍ਤ ਸੰਚਾਰ ਦੌਰਾਨ ਪੰਜ ਪਿਆਰਿਆਂ ਪਾਸੋਂ ਕਈ ਪ੍ਰਾਣੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ ਜਿਨਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕਰਦਿਆਂ ਹੋਰ ਵੀ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਗਈ | ਇਸ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਲਈ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ ਦੀ ਦੇਖ-ਰੇਖ ਹੇਠ ਪ੍ਰਬੰਧਕਾਂ ਵਲੋਂ ਰਿਹਾਇਸ਼ ਪਾਰਕਿੰਗ ਅਤੇ ਗੁਰੂ ਕੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ | ਇਸ ਮੌਕੇ ਵੱਖ-ਵੱਖ ਸੇਵਾ ਸੁਸਾਇਟੀਆਂ ਅਤੇ ਹੋਰ ਸੰਗਤਾਂ ਵਲੋਂ ਵੀ ਬਹੁਤ ਹੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵ...
Ad Position 24