ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਮੁਗਲਾਣੀ ਤੋਂ ਕਈ ਜ਼ਿੰਮੀਦਾਰ ਪਰਿਵਾਰ ਭਾਜਪਾ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿੰਨ੍ਹਾਂ ਨੂੰ ਮੰਨਾ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਹਰਭਜਨ ਸਿੰਘ ਦੇ ਗ੍ਰਹਿ ਵਿਖੇ ਹੋਏ ਭਰਵੇਂ ਇਕੱਠ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਨਸ਼ੇ ਅਤੇ ਗੈਂਗਸਟਰਾਂ ਵਲੋਂ ਧਮਕਾ ਕੇ ਲਈਆਂ ਜਾ ਰਹੀਆਂ ਫਿਰੌਤੀਆਂ ਤੋਂ ਲੋਕ ਬਹੁਤ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਇੱਥੇ ਵੀ ਯੂ.ਪੀ., ਹਰਿਆਣਾ ਦੀ ਤਰ੍ਹਾਂ ਇਹ ਲਿਆਮਤਾਂ ਖਤਮ ਹੋ ਸਕਣ, ਤਾਂ ਜੋ ਲੋਕ ਆਪਣੀ ਜਿੰਦਗੀ ਖੁਸ਼ਹਾਲੀ ਨਾਲ ਬਤੀਤ ਕਰ ਸਕਣ | ਇਸ ਕਰਕੇ ਲੋਕ ਭਾਜਪਾ ਨੂੰ ਸੱਤਾ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਕੁਲਵੰਤ ਸਿੰਘ ਭੈਲ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਮੋਰਚਾ, ਹੈਪੀ ਖੱਖ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਪਿੰਦਰ ਦੌਲੋਨੰਗਲ, ਭੁਪਿੰਦਰ ਸਿੰਘ ਸੰਘਰ ਅਤੇ ਪਿੰਡ ਮੁਗਲਾਣੀ ਤੋਂ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਦੇ ਮੁਖੀਆਂ ਵਿਚ ਜਥੇਦਾਰ ਹਰਭਜਨ ਸਿੰਘ, ਹਰਪਿੰਦਰ ਸਿੰਘ, ਅਵਤਾਰ ਸਿੰਘ, ਦਲੀਪ ਸਿੰਘ, ਰਣਜੀਤ ਸਿੰਘ, ਸਵਿੰਦਰ ਸਿੰਘ, ਬਲਵਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਮਨਜੀਤ ਸਿੰਘ, ਕਸ਼ਮੀਰ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਕਾਬਲ ਸਿੰਘ ਆਦਿ ਹਾਜ਼ਰ ਸਨ |