26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ ਨਗਰ ਕੌਂਸਲ ਪੱਟੀ ਦੀਆਂ ਚੋਣਾਂ- ਹਰਮਿੰਦਰ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 16-05-2026
ਪੱਟੀ, 15 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)—ਪੰਜਾਬ ਵਿਚ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਨਗਰ ਕੌਂਸਲ ਪੱਟੀ ਦੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਕਾਰਨ ਕਾਂਗਰਸ ਪਾਰਟੀ ਵਲੋਂ ਸਾਰੀਆਂ 19 ਵਾਰਡਾਂ ਲਈ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਐੱਸ.ਡੀ.ਅੱੈਮ. ਦਫ਼ਤਰ ਪੱਟੀ ਵਿਖੇ ਜਮ੍ਹਾਂ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੱਟੀ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ, ਕਿਉਂਕਿ ਪੰਜਾਬ ਦੇ ਲੋਕ ਇਕ ਵਾਰ ਬਦਲਾਅ ਦੇ ਚੱਕਰ ਵਿਚ ਧੋਖਾ ਖਾ ਬੈਠੇ ਹਨ, ਜੋ ਦੁਬਾਰਾ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ | ਜੋ ਵਿਕਾਸ ਪੰਜਾਬ ਦਾ ਕਾਂਗਰਸ ਸਰਕਾਰ ਸਮੇਂ ਹੋਇਆ ਹੈ ਉਹ ਨਾ ਪਹਿਲਾਂ ਤੇ ਨਾ ਬਾਅਦ ਵਿਚ ਹੀ ਹੋ ਸਕਿਆ ਹੈ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਤੋਂ ਲਵਪ੍ਰੀਤ ਕੌਰ ਪਤਨੀ ਜਸਪਾਲ ਸਿੰਘ, ਵਾਰਡ ਨੰਬਰ 2 ਤੋਂ ਪਿਰਥਾ ਸਿੰਘ ਪੁੱਤਰ ਕਸ਼ਮੀਰ ਸਿੰਘ, ਵਾਰਡ ਨੰਬਰ 3 ਤੋਂ ਅਮਨਦੀਪ ਕੌਰ ਪਤਨੀ ਹਰਜਿੰਦਰ ਸਿੰਘ, ਵਾਰਡ ਨੰਬਰ 4 ਤੋਂ ਕੁਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਵਾਰਡ ਨੰਬਰ 5 ਤੋਂ ਰਮਾ ਰਾਣੀ ਪਤਨੀ ਵਿਜੇ ਕੁਮਾਰ, ਵਾਰਡ ਨੰਬਰ 6 ਤੋਂ ਬਲਦੇਵ ਸਿੰਘ ਪੁੱਤਰ ਜਸਪਾਲ ਸਿੰਘ, ਵਾਰਡ ਨੰਬਰ 7 ਤੋਂ ਕੁਲਵੰਤ ਕੌਰ ਪਤਨੀ ਮਹਿਲ ਸਿੰਘ, ਵਾਰਡ ਨੰਬਰ 8 ਤੋਂ ਦਲਬੀਰ ਸਿੰਘ ਪੁੱਤਰ ਪਿ੍ਥੀਪਾਲ ਸਿੰਘ, ਵਾਰਡ ਨੰਬਰ 9 ਤੋਂ ਕੁਲਦੀਪ ਕੌਰ ਪੁੱਤਰੀ ਵੱਸਣ ਸਿੰਘ, ਵਾਰਡ ਨੰਬਰ 10 ਤੋਂ ਕੋਮਲ ਜੈਨ ਪੁੱਤਰ ਫਤਿਹ ਚੰਦ ਜੈਨ, ਵਾਰਡ ਨੰਬਰ 11 ਤੋਂ ਸੁਨੀਤਾ ਰਾਣੀ ਪਤਨੀ ਰੋਹਿਤ ਸ਼ਰਮਾ, ਵਾਰਡ ਨੰਬਰ 12 ਤੋਂ ਸਰਬਜੀਤ ਸਿੰਘ ਪੁੱਤਰ ਹਰਬੰਸ ਸਿੰਘ, ਵਾਰਡ ਨੰਬਰ 13 ਤੋਂ ਬਲਬੀਰ ਕੌਰ ਪਤਨੀ ਬਲਦੇਵ ਸਿੰਘ, ਵਾਰਡ ਨੰਬਰ 14 ਤੋਂ ਗੁਰਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ, ਵਾਰਡ ਨੰਬਰ 15 ਤੋਂ ਰਮਨ ਪਤਨੀ ਰਾਜ ਕੁਮਾਰ, ਵਾਰਡ ਨੰਬਰ 16 ਤੋਂ ਜਗਮੀਤ ਸਿੰਘ ਭੁੱਲਰ ਪੁੱਤਰ ਸੁਚੇਤ ਸਿੰਘ, ਵਾਰਡ ਨੰਬਰ 17 ਤੋਂ ਕਰਨਬੀਰ ਸਿੰਘ ਪੁੱਤਰ ਸਕੱਤਰ ਸਿੰਘ, ਵਾਰਡ ਨੰਬਰ 18 ਤੋਂ ਨਿਸ਼ਾਨ ਸਿੰਘ ਪੁੱਤਰ ਅਮਰ ਸਿੰਘ, ਵਾਰਡ ਨੰਬਰ 19 ਤੋਂ ਮਨਜਿੰਦਰ ਕੌਰ ਪਤਨੀ ਤਸਬੀਰ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਕੌਂਸਲਰ ਵਜੋਂ ਉਮੀਦਵਾਰ ਬਣਾਇਆ ਗਿਆ ਹੈ | ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਇਹ ਚੋਣਾਂ ਪਾਰਦਰਸ਼ੀ ਢੰਗ ਨਾਲ ਅਤੇ ਅਮਨ ਅਮਾਨ ਨਾਲ ਨੇਪਰੇ ਚੜ੍ਹਾਈਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਭਾਜਪਾ ਨੇ ਸੀਟਾਂ ਐਲਾਨੀਆਂ <br/> ਅਗਲੀ ਖ਼ਬਰ ਮੰਨਾ ਦੀ ਅਗਵਾਈ ਹੇਠ ਪਿੰਡ ਮੁਗਲਾਣੀ ਤੋਂ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ
Ad Position 24