26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਰਮਦਾਸ ਤੋਂ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜਿੱਤਣਗੇ- ਯੁੱਧਵੀਰ ਸਰਲੀ <br/>

Ad Position 21
No active advertisement
ਅਜੀਤ ਡੈਸਕ 16-05-2026
ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)- ਜ਼ਿਲ੍ਹਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਰਮਦਾਸ ਦੇ ਆਬਜ਼ਰਵਰ ਯੁੱਧਵੀਰ ਸਿੰਘ ਸਰਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਮਦਾਸ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਗਿਆਰਾਂ ਦੇ ਗਿਆਰਾਂ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਰਮਦਾਸ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਬੀਸੋਪ ਰਹਿਮਾਨ ਮਸੀਹ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨਾਲ ਮੁਲਾਕਾਤ ਕਰਕੇ ਟਿਕਟਾਂ ਦੇ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਚੋਣਾਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਹੈ, ਜਿਸ ਕਰਕੇ ਰਮਦਾਸ ਵਾਸੀਆਂ ਵਲੋਂ ਇੰਨ੍ਹਾਂ ਚੋਣਾਂ ਵਿੱਚ ਪੂਰਾ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਜਿੰਨ੍ਹਾਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਉਹ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਹਨ ਜਿਸ ਕਰਕੇ ਸ਼ਹਿਰ ਦੇ ਲੋਕ ਉਨ੍ਹਾਂ ਦੀ ਚੋਣ ਨੂੰ ਆਪਣੀ ਚੋਣ ਸਮਝਕੇ ਲੜਨਗੇ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਜਾਣ ਵਾਲੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਔਜੀ ਹੱਬ ਨੇ ਸ਼ੁਰੂ ਕੀਤਾ ਮੁਫ਼ਤ ਗਾਈਡੈਂਸ ਪ੍ਰੋਗਰਾਮ <br/> ਅਗਲੀ ਖ਼ਬਰ ਚੋਣਾਂ ਨਗਰ ਕੌਂਸਲ ਪੱਟੀ ਦੀਆਂ 19 ਵਾਰਡਾਂ ਲਈ 53 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>
Ad Position 24