14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਮੱਲਾਂ ਮਾਰਨ ਵਾਲੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਅਤੇ ਸਟਾਫ਼ | ਤਸਵੀਰ:ਕੁੰਦਰਾ <br/> 16-05-2026
ਹਰੀਕੇ ਪੱਤਣ, 15 ਮਈ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਦੱਸਿਆ ਕਿ ਕਮਰਸ ਗਰੁੱਪ ਵਿਚੋਂ ਪਲਕਪ੍ਰੀਤ ਕੌਰ ਨੇ 97 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 92.2 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਮਨਜੀਤ ਕੌਰ ਨੇ 86.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹਿਉਮਨਟੀਜ ਗਰੁੱਪ ਵਿਚ ਗਗਨਦੀਪ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦਿਲਪ੍ਰੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਪ੍ਰੀਤ ਕੌਰ ਨੇ 84.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਵਿਚ ਅਰਸ਼ਪ੍ਰੀਤ ਕੌਰ ਨੇ 86.6 ਫੀਸਦੀ ਅੰਕ ਲੈ ਕੇ ਪਹਿਲਾ, ਸੁਖਦੀਪ ਕੌਰ ਨੇ 84.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਮਨਦੀਪ ਕੌਰ ਨੇ 81.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਸਵਾਗਤ ਕੀਤਾ ਗਿਆ ਅਤੇ ਮਠਿਆਈਆਂ ਖੁਆ ਕੇ ਮੂੰਹ ਮਿੱਠਾ ਕਰਵਾਇਆ ਗਿਆ | ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸ਼ਾਨਦਾਰ ਨਤੀਜੇ ਆਉਣ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਹਾਸਿਲ ਕੀਤੀ ਸ਼ਾਨਦਾਰ ਸਫਲਤਾ <br/> ਅਗਲੀ ਖ਼ਬਰ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਗੁਰਸੇਵਕ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ <br/>
Ad Position 24