14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

Ad Position 21
No active advertisement
ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਤਰਨ ਤਾਰਨ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਅੱਠ ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਅੱਗੇ ਬੈਠ ਕੇ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ਵਿਚ ਸਾਫ ਸਫਾਈ ਦਾ ਕੰਮ ਰੁਕਣ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਜਿਥੇ ਸ਼ਹਿਰ ਨਿਵਾਸੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਦੁਕਾਨਦਾਰ ਵੀ ਪ੍ਰੇਸ਼ਾਨ ਹਨ ਕਿਉਂਕਿ ਬਾਜ਼ਾਰਾਂ ਵਿਚ ਕੂੜਾ ਕਰਕਟ ਪਿਆ ਹੋਣ ਕਾਰਨ ਬਾਜ਼ਾਰਾਂ ਵਿਚ ਆਉਣ ਵਾਲੇ ਲੋਕ ਪ੍ਰੇਸ਼ਾਨ ਹਨ | ਦੱਸਣਾ ਬਣਦਾ ਹੈ ਕਿ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਅੱਗੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਜਿਵੇਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ, ਠੇਕੇਦਾਰੀ ਸਿਸਟਮ ਬੰਦ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨ, ਤਰਸ ਦੇ ਅਧਾਰ 'ਤੇ ਨੌਕਰੀਆਂ ਦੇਣ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਹੜਤਾਲ ਜਾਰੀ ਰਹੇਗੀ | ਹੜਤਾਲ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ ਸਾਫ਼ ਸਫਾਈ ਕਰਨ ਵਾਲੇ ਮੁਲਾਜ਼ਮਾਂ ਦੇ ਨਾ ਆਉਣ ਕਾਰਨ ਜਗ੍ਹਾ ਜਗ੍ਹਾ ਕੂੜਾ ਪਿਆ ਹੋਇਆ ਹੈ ਅਤੇ ਕੂੜੇ ਦੇ ਢੇਰਾਂ ਵਿਚੋਂ ਗੰਦੀ ਬਦਬੂ ਆ ਰਹੀ ਹੈ ਅਤੇ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੇ ਹੜਤਾਲ ਹੋਣ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਵਾਉਣ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ | ਉਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਫਾਈ ਸੇਵਕਾਂ ਦੀਆਂ ਮੰਗਾਂ ਉਪਰ ਧਿਆਨ ਦਿੱਤਾ ਜਾਵੇ ਤਾਂ ਜੋ ਹੜਤਾਲ ਖਤਮ ਹੋ ਸਕੇ ਅਤੇ ਸ਼ਹਿਰ ਵਿਚ ਸਾਫ ਸਫਾਈ ਦੇ ਕੰਮ ਹੋ ਸਕਣ | ਦੂਸਰੀ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸਫਾਈ ਸੇਵਕਾਂ ਦੀ ਹੜਤਾਲ ਵਿਚ ਪਹੁੰਚ ਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਸੰਬੰਧੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਹਾਸਿਲ ਕੀਤੀ ਸ਼ਾਨਦਾਰ ਸਫਲਤਾ <br/>
Ad Position 24