14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 16-05-2026
ਪੱਟੀ, 15 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਜੇਠ ਦੀ ਸੰਗਰਾਂਦ ਨੂੰ ਸਮਰਪਿਤ 'ਵਿਸ਼ੇਸ਼ ਗੁਰਮਿਤ ਸਮਾਗਮ' ਕੀਤਾ ਗਿਆ, ਜਿਸ ਵਿਚ ਸਮੂਹ ਅਧਿਆਪਕ ਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਬਾਣੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ, ਹਰਜੋਤ ਕੌਰ ਅਤੇ ਬੱਚਿਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ | ਧਾਰਮਿਕ ਅਧਿਆਪਕ ਭਾਈ ਜਗਜੀਤ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖ ਇਸ ਸੰਸਾਰ ਵਿਚ ਰਹਿੰਦਿਆਂ ਜਿਸ ਤਰ੍ਹਾਂ ਦੇ ਕਰਮ ਕਰਦਾ ਹੈ, ਉਸੇ ਤਰ੍ਹਾਂ ਦਾ ਹੀ ਫ਼ਲ ਮਿਲਦਾ ਹੈ, ਇਸ ਲਈ ਮਨੁੱਖ ਨੂੰ ੂ ਹਮੇਸ਼ਾਂ ਚੰਗੇ ਕਰਮ ਕਰਨੇ ਚਾਹੀਦੇ ਹਨ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਸੈਣੀ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਬਾਣੀ ਸਾਨੂੰ ਜੀਵਨ ਸੇਧ ਦਿੰਦੀ ਹੈ, ਇਸ ਬਾਣੀ ਅੰਦਰ ਨੈਤਿਕ ਕਦਰਾਂ-ਕੀਮਤਾਂ ਦੀ ਭਰਮਾਰ ਹੈ | ਸੋ ਸਾਨੂੰ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਭਰਨ ਲਈ ਉਨ੍ਹਾਂ ਨੂੰ ਬਾਣੀ ਨਾਲ ਜੋੜਨ ਦੀ ਲੋੜ ਹੈ | ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਉਣ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ,

Ad Position 22
No active advertisement
ਪਿਛਲੀ ਖ਼ਬਰ ਢਾਈ ਦਹਾਕੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਗੋਇੰਦਵਾਲ ਸਾਹਿਬ ਰੇਲਵੇ ਸਟੇਸ਼ਨ ਨੂੰ ਨਹੀਂ ਮਿਲਿਆ ਕੋਈ ਰਸਤਾ <... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24