ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ | ਸਕੂਲ ਦੇ ਹੋਣਹਾਰ ਵਿਦਿਆਰਥੀ ਰੋਬਨਪ੍ਰੀਤ ਕੌਰ ਨੇ 89.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਿ੍ੰਸਪ੍ਰੀਤ ਸਿੰਘ ਨੇ 87.84 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਮਨਜੋਤ ਕੌਰ ਨੇ 87.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ, ਕਰਨਦੀਪ ਕੌਰ ਨੇ 86.92 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਦੀ ਉਹ ਤਸਵੀਰ ਪੇਸ਼ ਕੀਤੀ ਜਿਸ ਨੇ ਸਕੂਲ ਦੇ ਵਿੱਦਿਅਕ ਮਿਆਰ ਨੂੰ ਹੋਰ ਉੱਚਾ ਕਰ ਦਿੱਤਾ | ਇਸ ਮੌਕੇ ਸਕੂਲ ਮੈਨੇਜ਼ਮੈਂਟ ਮੈਂਬਰਾਂ ਹਰਬੀਰ ਸਿੰਘ, ਹਰਨੂਰ ਸਿੰਘ, ਮੈਡਮ ਪਰਮਿੰਦਰ ਕੌਰ, ਪਿ੍ੰਸੀਪਲ ਮੈਡਮ ਰਾਜਬੀਰ ਕੌਰ, ਵਾਈਸ ਪਿ੍ੰਸੀਪਲ ਮੈਡਮ ਦਲਬੀਰ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੇ ਕਿਹਾ ਕਿ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖਤ ਮਿਹਨਤ ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਸਮਰਪਿਤ ਸਿੱਖਿਆ ਦਾ ਨਤੀਜਾ ਹੈ |