ਸ਼ਾਹਬਾਜ਼ਪੁਰ, 15 ਮਈ (ਪ੍ਰਦੀਪ ਬੇਗੇਪੁਰ)-ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਵਲੋਂ ਪਿੰਡ ਮਾਣੋਚਾਲ੍ਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਜਗੀਰ ਕੌਰ ਸਮੇਤ ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ ਦੇ ਗ੍ਰਹਿ ਅਕਾਲੀ ਵਰਕਰਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਰੱਖਣਾ ਹਰ ਅਕਾਲੀ ਆਗੂ ਅਤੇ ਵਰਕਰ ਦੀ ਜਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਹੀ ਪੰਜਾਬ ਅੱਜ ਤਰੱਕੀ ਦੇ ਰਾਹ 'ਤੇ ਅੱਗੇ ਵਧਿਆ ਹੈ | ਉਨ੍ਹਾਂ ਕਿਹਾ ਕਿ ਘਰ-ਘਰ ਬਿਜਲੀ ਪਹੁੰਚਾਉਣ ਤੋਂ ਲੈ ਕੇ ਸੜਕਾਂ ਅਤੇ ਆਵਾਜਾਈ ਦੇ ਖੇਤਰ ਵਿਚ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਜਾਂਦਾ ਹੈ | ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜਾ ਆਗੂ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਰਿਹਾ ਹੈ ਅਤੇ ਕਿਸ ਨੇ ਲੋਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੀ ਜਨਤਾ ਉਸੇ ਆਗੂ ਨੂੰ ਜਿੱਤ ਦਿਵਾਏਗੀ, ਜੋ ਲੋਕਾਂ ਦੇ ਨਾਲ ਖੜ੍ਹਾ ਰਿਹਾ ਹੈ | ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਅਤੇ ਸੂਬੇ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਜੇ ਪੰਜਾਬ ਦੀ ਜਨਤਾ ਵਿਕਾਸ ਅਤੇ ਖੁਸ਼ਹਾਲੀ ਚਾਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ ਦੇ ਗ੍ਰਹਿ ਵਿਖੇ ਪਲਵਿੰਦਰ ਸਿੰਘ ਪਿੰਕਾ ਸਾਬਕਾ ਸਰਪੰਚ, ਸਤਨਾਮ ਸਿੰਘ ਸ਼ਾਹ, ਅਜੈਬ ਸਿੰਘ ਬੌਰੀਆ, ਗੁਰਨਾਮ ਸਿੰਘ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ ਮੈਂਬਰ ਪੰਚਾਇਤ, ਗੁਰਮੇਜ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਸਵਿੰਦਰ ਸਿੰਘ ਸਾਬਕਾ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਭਠੇਵਾਲਾ, ਸੁਖਵਿੰਦਰ ਸਿੰਘ ਸੁੱਖਾ, ਰੌਸ਼ਨ ਸਿੰਘ ਮੈਂਬਰ ਪੰਚਾਇਤ, ਕਸ਼ਮੀਰ ਸਿੰਘ ਸਾਬਕਾ ਮੈਂਬਰ ਪੰਚਾਇਤ, ਕੁਲਦੀਪ ਸਿੰਘ ਸੈਕਟਰੀ, ਦੀਪ ਸਿੰਘ ਸ਼ਾਹ, ਪ੍ਰੇਮ ਸਿੰਘ, ਮੇਜ਼ਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |