ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਵਿਚ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਨਗਰ ਕੌਂਸਲ ਪੱਟੀ ਦੇ ਸਾਬਕਾ ਵਾਈਸ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ ਅਤੇ ਸਾਬਕਾ ਚੇਅਰਮੈਨ ਜਥੇ. ਛਤਰਪਾਲ ਸਿੰਘ ਦੁਬਲੀ ਦੇ ਪੁੱਤਰ ਬਲਰਾਜ ਸਿੰਘ ਦੁਬਲੀ, ਸੁਰਿੰਦਰ ਸਿੰਘ ਗਿੱਲ ਆਪਣੇ ਸਮੱਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਮੀਡੀਆ ਸਲਾਹਕਾਰ ਅਵਤਾਰ ਸਿੰਘ ਢਿੱਲੋਂ, ਪ੍ਰਤਾਪ ਸਿੰਘ ਐੱਨ.ਆਰ.ਆਈ. ਅਤੇ ਮਨਦੀਪ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਹੋਈ ਇਸ ਸ਼ਮੂਲੀਅਤ ਦੌਰਾਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬੀ ਸੁਰਿੰਦਰਪਾਲ ਕੌਰ ਭੁੱਲਰ ਨੇ ਸਿਰੋਪਾਓ ਭੇਟ ਕਰਕੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਤੇ ਬਣਦਾ ਸਨਮਾਨ ਤੇ ਰੁਤਬਾ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਕੰਵਲਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੋਹਰੀ ਹੋ ਕੇ ਸੇਵਾ ਕਰ ਰਹੇ ਸਨ | ਜਦੋਂ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ 19 ਵਾਰਡਾਂ ਵਿਚ ਉਮੀਦਵਾਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਤਾਂ ਅਕਾਲੀ ਦਲ ਹਾਈਕਮਾਂਡ ਵਲੋਂ ਹੁਕਮ ਜਾਰੀ ਕਰ ਦਿੱਤਾ ਗਿਆ ਕਿ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜੇਗਾ ਅਤੇ ਜੋ ਵੀ ਚੋਣ ਲੜਨਾ ਚਾਹੁੰਦਾ ਹੈ, ਉਹ ਆਜ਼ਾਦ ਤੌਰ 'ਤੇ ਲੜ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਨਿਰਾਸ਼ਾ ਪੈਦਾ ਹੋਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਹੁਣ ਪਰਿਵਾਰਵਾਦ ਵਿਚ ਫਸ ਚੁੱਕਾ ਹੈ ਅਤੇ ਪੰਜਾਬ ਦੇ ਭਲੇ ਲਈ ਪਾਰਟੀ ਤੋਂ ਕੋਈ ਆਸ ਨਹੀਂ ਰਹੀ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਬਲਰਾਜ ਸਿੰਘ ਦੁਬਲੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਛਤਰਪਾਲ ਸਿੰਘ ਦੁਬਲੀ ਨੇ ਪਾਰਟੀ ਦੀ ਮਜ਼ਬੂਤੀ ਲਈ ਲੰਬੇ ਸੰਘਰਸ਼ ਕੀਤੇ ਅਤੇ ਜੇਲ੍ਹਾਂ ਵੀ ਕੱਟੀਆਂ | ਉਨ੍ਹਾਂ ਕਿਹਾ ਕਿ ਹੁਣ ਬਾਦਲ ਪਰਿਵਾਰ ਵਲੋਂ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰਕੇ ਪੂੰਜੀਵਾਦੀ ਲੋਕਾਂ ਨੂੰ ਸਿਆਸਤ ਵਿਚ ਅੱਗੇ ਲਿਆਂਦਾ ਜਾ ਰਿਹਾ ਹੈ, ਜੋ ਪੰਜਾਬ ਦੀ ਸਿਆਸਤ ਲਈ ਘਾਤਕ ਸਾਬਤ ਹੋਵੇਗਾ | ਇਸ ਸ਼ਮੂਲੀਅਤ ਨੂੰ ਹਲਕਾ ਪੱਟੀ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਲਈ ਵੱਡੀ ਮਜ਼ਬੂਤੀ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਪੰਨਗੋਟਾ, ਸਰਪੰਚ ਗੁਰਵਿੰਦਰ ਸਿੰਘ ਕਾਲੇਕੇ, ਬਲਜੀਤ ਸਿੰਘ, ਐਡਵੋਕੇਟ ਕਰਨਬੀਰ ਸਿੰਘ ਦੀਪੂ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਸਰਪੰਚ ਠਾਣਾ ਸਿੰਘ ਜਲੋਕੇ, ਅਮਨਦੀਪ ਸਿੰਘ ਸ਼ਾਹ, ਸਰਪੰਚ ਸੁੱਖ ਬਾਠ, ਸਰਪੰਚ