08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੰਜਾਬ ਕਾਲਜ ਆਫ਼ ਲਾਅ ਉਸਮਾਂ ਦੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਪਿੰਡ ਕਲੇਰ ਨੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ <br/>

Ad Position 21
repet_subhas-goyals [Copy P29]
ਵਿਦਿਆਰਥਣ ਸੁਖਮਨਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਅਤੇ ਪਿ੍ੰਸੀਪਲ ਡਾ.ਆਰ.ਪੀ. ਸਿੰਘ | ਤਸਵੀਰ:ਗੁਰਪ੍ਰੀਤ ਸਿੰਘ ਲਵਲੀ <br/> 17-05-2026
ਤਰਨ ਤਾਰਨ, 16 ਮਈ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ.ਐਲ.ਐਲ.ਬੀ. (ਪੰਜ ਸਾਲਾ) ਡਿਗਰੀ ਕੋਰਸ ਦੇ ਨਤੀਜਿਆਂ ਵਿਚ ਪੰਜਾਬ ਕਾਲਜ ਆਫ ਲਾਅ ਉਸਮਾ ਤਰਨ ਤਾਰਨ ਦੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਕਲੇਰ ਨੇ 73.50 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸੁਖਮਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿਚ ਖੁਸ਼ੀ ਦੀ ਲਹਿਰ ਦੌੜ ਪਈ | ਅਧਿਆਪਕਾਂ ਨੇ ਦੱਸਿਆ ਕਿ ਸੁਖਮਨਪ੍ਰੀਤ ਹਮੇਸ਼ਾਂ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਅੱਗੇ ਰਹਿੰਦੀ ਹੈ ਅਤੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਕਰਕੇ ਇਹ ਮੁਕਾਮ ਹਾਸਿਲ ਕੀਤਾ ਹੈ | ਇਸੇ ਸਮੈਸਟਰ ਦੀ ਵਿਦਿਆਰਥਣ ਹੀਨਾ ਪੁੱਤਰੀ ਰਾਮ ਕੁਮਾਰ ਵਾਸੀ ਪਿੰਡ ਵਰਨਾਲਾ ਨੇ 417 ਅੰਕ ਅਤੇ ਸਿਮਰਨਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ ਵੀ 412 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬਾਕੀ ਸਾਰੇ ਵਿਦਿਆਰਥੀ ਵੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ ਅਤੇ ਇਸ ਤਰ੍ਹਾਂ ਕਾਲਜ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਅਤੇ ਪਿ੍ੰਸੀਪਲ ਡਾ.ਆਰ.ਪੀ. ਸਿੰਘ ਨੇ ਵਿਦਿਆਰਥਣ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੂਪ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਕਾਲਜ ਆਫ ਲਾਅ ਜ਼ਿਲ੍ਹਾ ਤਰਨ ਤਾਰਨ ਦੀ ਇਕ ਨਾਮਵਰ ਸੰਸਥਾ ਵਜੋਂ ਪਿਛਲੇ ਨੌ ਸਾਲਾਂ ਤੋਂ ਵਿਦਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਚ ਪੜ੍ਹਾਈ ਲਈ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹਨ, ਜਿਨ੍ਹਾਂ ਵਿਚ ਇੰਟਰਨੈਟ, ਬੱਸ ਸਰਵਿਸ ਅਤੇ ਕੁੜੀਆਂ ਲਈ ਹੋਸਟਲ ਦਾ ਵਿਸ਼ੇਸ਼ ਪ੍ਰਬੰਧ ਸ਼ਾਮਿਲ ਹੈ | ਵਕਾਲਤ ਦੇ ਪੇਸ਼ੇ ਨੂੰ ਅੱਗੇ ਲਿਜਾਣ ਲਈ ਜੁਡੀਸ਼ੀਅਲ ਸਰਵਿਸਿਜ਼ ਅਤੇ ਸਿਵਲ ਸਰਵਿਸ ਪ੍ਰੀਖਿਆਵਾਂ ਸਬੰਧੀ ਖਾਸ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾਂਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਮੂਟ ਕੋਰਟ ਮੁਕਾਬਲੇ, ਪੇਪਰ ਰੀਡਿੰਗ, ਬਹਿਸਬਾਜ਼ੀ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ | ਵਿਦਿਆਰਥੀ ਅੰਤਰ-ਕਾਲਜ ਮੁਕਾਬਲਿਆਂ ਵਿਚ ਵੀ ਉੱਤਮ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਡਰ ਨੂੰ ਦੂਰ ਕਰਕੇ ਉਨ੍ਹਾਂ ਨੂੰ ਆਤਮਵਿਸ਼ਵਾਸੀ ਬਣਾਉਣਾ ਅਤੇ ਮਨੁੱਖਤਾ ਨਾਲ ਜੋੜਨਾ ਹੈ, ਜਿਸ ਲਈ ਸਮੇਂ-ਸਮੇਂ 'ਤੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਵਲੋਂ ਗੁਰਦੁਆਰਾ ਗੁਰੂ ਕੀ ਕੋਠੜੀ ਨਜ਼ਦੀਕ ਪੁਰਾਤਨ ਇਮਾਰਤ ਦੀ ਕਾਰ ਸੇਵਾ ਆਰੰਭ <br/> ਅਗਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, 19 ਖ਼ਿਲਾਫ਼ ਮਾਮਲਾ ਦਰਜ
Ad Position 24