08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਸੁੱਖਾ ਸਿੰਘ ਵਲੋਂ ਗੁਰਦੁਆਰਾ ਗੁਰੂ ਕੀ ਕੋਠੜੀ ਨਜ਼ਦੀਕ ਪੁਰਾਤਨ ਇਮਾਰਤ ਦੀ ਕਾਰ ਸੇਵਾ ਆਰੰਭ <br/>

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਚੋਹਲਾ ਸਾਹਿਬ, 16 ਮਈ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰਦੁਆਰਾ ਗੁਰੂ ਕੀ ਕੋਠੜੀ ਸਾਹਿਬ, ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਢਾਈ ਸਾਲ ਤੋਂ ਵੱਧ ਸਮਾਂ ਬਿਤਾ ਕੇ ਮਨੁੱਖਤਾ ਦੀ ਸੇਵਾ ਕੀਤੀ ਸੀ, ਦੇ ਨਜ਼ਦੀਕ ਗੁਰੂ ਸਾਹਿਬ ਦੇ ਸਮੇਂ ਤੋਂ ਬਣੀ ਪੁਰਾਣੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ, ਨੂੰ ਪੁਰਾਤਨ ਦਿੱਖ ਦੇਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਸੇਵਾ ਦਾ ਕਾਰਜ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਸੌਂਪਿਆ ਗਿਆ | ਜਿਨਾਂ ਵਲੋਂ ਅੱਜ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦੀ ਹਾਜ਼ਰੀ ਵਿਚ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਕਾਰ ਸੇਵਾ ਦਾ ਇਹ ਕਾਰਜ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕਰ ਦਿੱਤਾ | ਵਰਨਨਯੋਗ ਹੈ ਕਿ ਇਹ ਪੁਰਾਤਨ ਇਮਾਰਤ ਜੋ ਗੁਰਦੁਆਰਾ ਗੁਰੂ ਕੀ ਕੋਠੜੀ ਸਾਹਿਬ ਦੇ ਬਿਲਕੁਲ ਨਜ਼ਦੀਕ ਬਣੀ ਹੋਈ ਹੈ ਅਤੇ ਇਹ ਮੰਨਿਆ ਜਾਂਦਾ ਹੈ ਕਿ ਇਹ ਇਮਾਰਤ ਸ੍ਰੀ ਗੁਰੂ ਅਰਜਨ ਦੇਵ ਜੀ ਸਮਕਾਲੀ ਹੈ, ਪਰ ਹੁਣ ਕਾਫੀ ਸਮੇਂ ਤੋਂ ਖਾਲੀ ਅਵਸਥਾ ਵਿਚ ਪਈ ਇਹ ਬੇਸ਼ਕੀਮਤੀ ਇਮਾਰਤ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਸੀ, ਜਿਸ ਨੂੰ ਦੁਬਾਰਾ ਪੁਰਾਤਨ ਦਿਖ ਦੇਣ ਲਈ, ਸੰਤ ਬਾਬਾ ਸੁੱਖਾ ਸਿੰਘ ਵਲੋਂ ਕਾਰ ਸੇਵਾ ਆਰੰਭ ਕਰ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਇਸ ਪੁਰਾਤਨ ਇਮਾਰਤ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਬਹੁਤ ਸਾਰੀਆਂ ਸੰਗਤਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਇਮਾਰਤ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨ ਪਏ ਹੋਏ ਹਨ ਅਤੇ ਇਸ ਇਮਾਰਤ ਦੀ ਸਾਂਭ ਸੰਭਾਲ ਰੱਖਣਾ ਹਰੇਕ ਸਿੱਖ ਦਾ ਫਰਜ਼ ਹੈ, ਸਮੁੱਚੇ ਇਲਾਕੇ ਦੀਆਂ ਸੰਗਤਾਂ ਲੰਮੇ ਸਮੇਂ ਤੋਂ ਇਸ ਇਮਾਰਤ ਨੂੰ ਬਚਾਉਣ ਅਤੇ ਸਾਂਭ ਸੰਭਾਲ ਕਰਨ ਲਈ ਯਤਨਸ਼ੀਲ ਸਨ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਇਹ ਸੇਵਾ ਕਾਰਜ ਸੌਂਪਿਆ ਗਿਆ ਹੈ, ਇਹ ਪੁਰਾਤਨ ਇਮਾਰਤ ਵਰਤਮਾਨ ਸਮੇਂ ਵਿਚ ਪੂਰੀ ਤਰਾਂ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ ਸੰਗਤਾਂ ਦੇ ਸਹਿਯੋਗ ਨਾਲ ਇਸ ਇਮਾਰਤ ਦੀ ਪੁਰਾਣੀ ਦਿੱਖ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਬੇਸਕੀਮਤੀ ਪੁਰਾਤਨ ਇਮਾਰਤ ਨੂੰ ਉਸੇ ਤਰ੍ਹਾਂ ਹੀ ਪੁਰਾਣੀ ਦਿੱਖ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਸਦਕਾ ਬਹੁਤ ਜਲਦੀ ਹੀ ਇਸ ਸੇਵਾ ਦੇ ਕਾਰਜ ਨੂੰ ਨੇਪਰੇ ਚਾੜ੍ਹ ਲਿਆ ਜਾਵੇਗਾ | ਸੇਵਾ ਆਰੰਭ ਕਰਨ ਮੌਕੇ, ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਸ਼੍ਰੋਮਣੀ ਕਮੇਟੀ ਮੈਂਬਰ, ਹਰਜਿੰਦਰ ਸਿੰਘ ਭੱਟੀ ਮੈਨੇਜਰ, ਗੁਰਪ੍ਰੀਤ ਸਿੰਘ ਮੈਨੇਜਰ, ਗੁਰਪ੍ਰੀਤ ਸਿੰਘ ਐਸ.ਡੀ.ਓ., ਮਨਪ੍ਰੀਤ ਸਿੰਘ ਅਕਾਊਾਟੈਂਟ, ਜੈਮਲ ਸਿੰਘ ਇੰਸਪੈਕਟਰ, ਹਰਦੀਪ ਸਿੰਘ, ਹਸਨਪ੍ਰੀਤ ਸਿੰਘ ਅਵਤਾਰ ਸਿੰਘ, ਬਾਬਾ ਗੁਰਨਾਮ ਸਿੰਘ ਸ਼ਹੀਦ, ਪ੍ਰਦੀਪ ਸਿੰਘ ਬਾਬਾ ਸਵਰਨ ਸਿੰਘ ਸਰਪੰਚ, ਬਾਬਾ ਬੀਰਾ ਸਿੰਘ, ਸਰਪੰਚ ਨਰਿੰਦਰ ਸਿੰਘ ਸਰਹਾਲੀ ਨਵਰੀਤ ਸਿੰਘ ਜੱਲੇਵਾਲ, ਆਰਕੀਟੈਕਟ ਸੁਖਵਿੰਦਰ ਸਿੰਘ ਗੁਰਵਿੰਦਰ ਸਿੰਘ ਰਮਦਾਸ, ਗੁਰਵਿੰਦਰ ਸਿੰਘ ਮੰਦਰਾਂ ਵਾਲਾ, ਅੰਗਰੇਜ਼ ਸਿੰਘ ਨਾਨਕਪੁਰਾ, ਆਕਾਸ਼ਦੀਪ ਸਿੰਘ ਮਾਛੀਵਾੜਾ, ਸਕੱਤਰ ਸਿੰਘ ਘੋਨੇਵਾਲਾ, ਰਾਣਾ ਕੋਟ ਗੁਰਬਖਸ਼, ਕੁਲਵੰਤ ਸਿੰਘ ਲਹਿਰ, ਸਵਰਨ ਸਿੰਘ ਚੋਹਲਾ ਸਾਹਿਬ ਤੋਂ ਇਲਾਵਾ ਵੱਡੀ ਗਿਣਤੀ ਵਿ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਖੇਮਕਰਨ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਪੰਜਾਬ ਕਾਲਜ ਆਫ਼ ਲਾਅ ਉਸਮਾਂ ਦੀ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਪਿੰਡ ਕਲੇਰ ਨੇ ਯੂਨੀਵਰਸਿਟੀ ਵਿਚੋਂ...
Ad Position 24