ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ)- ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਮਨਜੋਤ ਕੌਰ ਸਾਇੰਸ ਗਰੁੱਪ ਨੇ 500 ਚੋਂ 457 ਅੰਕ (91.5 ਫੀਸਦੀ) ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਹਰਮਨਦੀਪ ਕੌਰ ਸਾਇੰਸ ਗਰੁੱਪ 454 ਅੰਕ (90.8 ਫੀਸਦੀ) ਲੈ ਕੇ ਦੂਜਾ ਸਥਾਨ ਅਤੇ ਸੁਖਮਨਦੀਪ ਕੌਰ ਕਮਰਸ ਗਰੁੱਪ ਨੇ 452 ਅੰਕ (90.4 ਫੀਸਦੀ) ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਤੋਂ ਇਲਾਵਾ ਗੁਰਲੀਨ ਕੌਰ, ਪਵਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਵਨੀਤ ਕੌਰ, ਸੁਖਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸੁਭਮ, ਅਰਮਾਨਪਰੀਤ ਸਿੰਘ, ਅਰਮਾਨ ਸਿੰਘ, ਮੰਨਤਪਰੀਤ ਕੌਰ, ਜਸਕਰਨ ਸਿੰਘ, ਗੁਰਸਿਮਰਨਪ੍ਰੀਤ ਕੌਰ, ਸਿਮਰਨਜੀਤ ਕੌਰ, ਸੰਦੀਪ ਕੌਰ, ਸੇਜਲ, ਨਿਰਮਾਣਪਰੀਤ ਸਿੰਘ, ਮਨਪ੍ਰੀਤ ਕੌਰ ਨੇ ਵੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦਾ ਕੁੱਲ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਨਵਜੋਤੀ, ਡਾਇਰੈਕਟਰ ਤਜਿੰਦਰ ਸਿੰਘ, ਚੇਅਰਪਰਸਨ ਸੁਖਵਿੰਦਰ ਕੌਰ, ਸਕੱਤਰ ਬਨਵੀਰ ਸਿੰਘ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਮੈਡਮ ਨਵਜੋਤੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਡਾਇਰੈਕਟਰ ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਅਜਿਹੇ ਨਤੀਜੇ ਦੂਜੇ ਵਿਦਿਆਰਥੀਆਂ ਲਈ ਵੀ ਚਾਨਣ ਮੁਨਾਰਾ ਬਣਦੇ ਹਨ | ਸਮਾਗਮ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ |