09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਝਬਾਲ, 16 ਮਈ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਘਵ ਗੁਪਤਾ ਦੀ ਯੋਗ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਅਮਿਤਾ ਸੌਂਧੀ ਦੀ ਦੇਖ ਰੇਖ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਵਿਸਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਡਾਕਟਰ ਅਮਿਤਾ ਸੌਂਧੀ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇੇਂਗੂ ਬੁਖ਼ਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਉਨਾਂ ਦੱਸਿਆ ਕਿ ਇਹ ਮੱਛਰ ਸਾਫ਼ ਪਾਣੀ 'ਤੇ ਬੈਠਦਾ ਹੈ ਅਤੇ ਦਿਨ ਵੇਲੇ ਹੀ ਕਟਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ-ਸਫਾਈ ਦਾ ਖਾਸ ਖਿਆਲ ਰੱਖਣ, ਬਾਰਸ਼ ਦੇ ਪਾਣੀ ਨੂੰ ਘਰਾਂ ਲਾਗੇ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ, ਛੱਤਾਂ ਅਤੇ ਆਲੇ-ਦੁਆਲੇ ਪਏ ਪੁਰਾਣੇ ਟਾਇਰਾਂ, ਭਾਂਡਿਆਂ, ਟੁੱਟੇ ਗਮਲਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਲਈ ਕਿਹਾ | ਇਸ ਡਾਕਟਰ ਜਤਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਜਿਥੇ ਬੁਖ਼ਾਰ ਹੁੰਦਾ ਹੈ, ਉਥੇ ਸਿਰਦਰਦ, ਮਸੂੜਿਆਂ ਵਿਚੋਂ ਖ਼ੂਨ ਆਉਣਾ, ਮਾਸਪੇਸ਼ੀਆਂ ਵਿਚ ਦਰਦ, ਉਲਟੀਆਂ ਆਉਣਾ ਆਦਿ ਲੱਛਣ ਹੋ ਸਕਦੇ ਹਨ | ਇਸ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਕੇ ਰੱਖਣ ਵਾਲੇ ਕੱਪੜੇ ਪਹਿਨਣ, ਰਾਤ ਨੂੰ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਲਈ ਕਿਹਾ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡਾਕਟਰ ਗੁਰਪ੍ਰਤਾਪ ਸਿੰਘ, ਐੱਸ.ਈ. ਗੁਰਿੰਦਰ ਸਿੰਘ, ਐੱਸ.ਈ. ਪਰਮਿੰਦਰ ਸਿੰਘ, ਐੱਸ.ਈ. ਪਰਮਜੀਤ ਸਿੰਘ, ਸਤਪਾਲ ਸਿੰਘ ਬੋਹੜੂ, ਜਗਰੂਪ ਸਿੰਘ, ਜੁਗਰਾਜ ਸਿੰਘ, ਗੁਰਬਿੰਦਰ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ, ਰੇਡੀਗਰਾਫਰ ਅਮਨਜੀਤ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਦਾ ਵਿਦਿਆਰਥੀ ਹਰਨੂਰ ਸਿੰਘ ਸਿੱਖਿਆ ਬੋਰਡ ਦੀ ਮੈਰਿਟ ਸੂਚੀ 'ਚ ਰਿਹਾ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀ.ਸੈ. ਸਕੂਲ ਭਰੋਵਾਲ ਦਾ ਬਾਰ੍ਹਵੀ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24