10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਬੋਰਡ ਨਤੀਜਿਆਂ ਵਿਚ ਮਾਰੀ ਬਾਜ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 17-05-2026

ਚੋਹਲਾ ਸਾਹਿਬ, 16 ਮਈ (ਬਲਵਿੰਦਰ ਸਿੰਘ)-ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਇਸ ਵਾਰ ਦੇ ਬੋਰਡ ਪ੍ਰੀਖਿਆ ਨਤੀਜਿਆਂ ਵਿਚ ਹਰ ਵਾਰ ਦੀ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਵਿਦਿਆਰਥੀਆਂ ਨੇ ਸਾਇੰਸ, ਕਾਮਰਸ ਅਤੇ ਆਰਟਸ ਤਿੰਨਾਂ ਹੀ ਸਟਰੀਮਾਂ ਵਿੱਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਪ੍ਰਮਾਣ ਦਿੱਤਾ ਹੈ | ਕਾਲਜ ਕੈਂਪਸ ਵਿੱਚ ਨਤੀਜਿਆਂ ਦੀ ਘੋਸ਼ਣਾ ਤੋਂ ਬਾਅਦ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਇੰਸ ਸਟਰੀਮ ਦੇ ਮੈਡੀਕਲ ਗਰੁੱਪ ਵਿੱਚ ਨਵਨੀਤ ਕੌਰ ਅਤੇ ਧਨਵੀਰ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ, ਗੁਰਸ਼ਰਨ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ, ਜਦਕਿ ਸਿਮਰਨਪ੍ਰੀਤ ਕੌਰ ਨੇ 92.8 ਫ਼ੀਸਦੀ ਅਤੇ ਜਗਮਨਪ੍ਰੀਤ ਕੌਰ ਨੇ 92.6 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਨਾਨ ਮੈਡੀਕਲ ਗਰੁੱਪ ਵਿਚ ਸ਼ਗਨਦੀਪ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ, ਮਹਿਕਪ੍ਰੀਤ ਕੌਰ ਤੇ ਗੁਨਵੀਨ ਕੌਰ ਨੇ 91.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਸੋਨਬੀਰ ਸਿੰਘ ਨੇ 90% ਫ਼ੀਸਦੀਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਸਟਰੀਮ ਵਿਚ ਹਰਮਨਜੋਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਨਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ 79.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਸਟਰੀਮ ਵਿਚ ਜਸਪ੍ਰੀਤ ਕੌਰ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਲੈ ਕੇ ਦੂਜਾ, ਸੁਖਪ੍ਰੀਤ ਕੌਰ ਅਤੇ ਸ਼ਹਿਨਾਜਪ੍ਰੀਤ ਸਿੰਘ ਨੇ 72 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਕਾਲਜ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਸਮਾਜ ਲਈ ਪ੍ਰੇਰਣਾਦਾਇਕ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਨੇ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸਮਾਜਿਕ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡੇਂਗੂ ਦਿਵਸ ਮੌਕੇ ਅਲਪਈਨ ਸਕੂਲ ਸੰਘੇ ਵਿਖੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਨਾਸ਼ਪਤੀ ਬਾਗਾਂ ਦਾ ਬਾਗਬਾਨੀ ਵਿਭਾਗ ਵਲੋਂ ਨਿਰੀਖਣ <br/>
Ad Position 24