26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੋੋਇੰਦਵਾਲ ਜੇਲ੍ਹ 'ਚੋਂ ਮਿਲੇ ਮੋਬਾਈਲ ਅਤੇ ਹੋਰ ਸਾਮਾਨ

Ad Position 21
No active advertisement
ਅਜੀਤ ਡੈਸਕ 18-05-2026
ਤਰਨ ਤਾਰਨ, 17 ਮਈ (ਇਕਬਾਲ ਸਿੰਘ ਸੋਢੀ)-ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲਾ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਤੇ ਹੋਰ ਸਾਮਾਨ ਮਿਲਣਾ ਜਾਰੀ ਹੈ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹੰਸਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਤੀ 14 ਮਈ ਨੂੰ ਕੀਤੀ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚੋਂ 4 ਕੀਪੈਡ ਫੋਨ, 4 ਚਾਰਜਰ, 90 ਪੁੜੀਆਂ ਤੰਬਾਕੂ, 212 ਬੰਡਲ ਬੀੜੀਆਂ, 15 ਪੁੜੀਆਂ ਕੂਲਲਿਪ, 14 ਪੈਕੇਟ ਸਿਗਰੇਟ ਲਾਵਾਰਿਸ ਬ੍ਰਾਮਦ ਹੋਏ | ਇਸ ਸੰਬੰਧੀ ਸਬ ਇੰਸਪੈਕਟਰ ਕਮਲਜੀਤ ਸਿੰਘ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ (ਹਰੀਕੇ) ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ... ਅਗਲੀ ਖ਼ਬਰ ਜੁਗਾੜੂ ਵਾਹਨ ਤਿਆਰ ਕਰਨ ਵਾਲਾ ਇਕ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ
Ad Position 24