26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਕੌਂਸਲ ਰਈਆ ਦੀਆਂ ਚੋਣਾਂ 'ਚ ਅਕਾਲੀ ਦਲ ਦੀ ਹੋਵੇਗੀ ਜਿੱਤ- ਜਥੇਦਾਰ ਭਲਾਈਪੁਰ <br/>

Ad Position 21
No active advertisement
ਅਜੀਤ ਡੈਸਕ 18-05-2026
ਮੀਆਂਵਿੰਡ, 17 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਵਿਚ ਰਈਆ ਨਗਰ ਕੌਂਸਲ ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਜਥੇ. ਅਮਰਜੀਤ ਸਿੰਘ ਭਲਾਈਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੀਆਂ 13 ਦੀਆਂ 13 ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਖੜ੍ਹੇ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਲਈ ਲੋਕਾਂ ਵਿਚ ਬਣੇ ਉਤਸ਼ਾਹ ਤੋਂ ਸਾਬਿਤ ਹੁੰਦਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਅਤੇ ਰਈਆ 'ਚ ਆਪਣਾ ਪ੍ਰਧਾਨ ਬਣਾਵੇਗਾ | ਇਸ ਮੌਕੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਦਲਬੀਰ ਸਿੰਘ ਭਲੋਜਲਾ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ... ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24