26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਹ ਉਦੇ ਸਿੰਘ ਮਜੀਠਾ ਨੇ ਚੋਣ ਪ੍ਰਚਾਰ ਲਈ ਵੋਟਰਾਂ ਨਾਲ ਕੀਤਾ ਸਿੱਧਾ ਸੰਪਰਕ

Ad Position 21
No active advertisement
ਅਜੀਤ ਡੈਸਕ 18-05-2026
ਮਜੀਠਾ, 17 ਮਈ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ 'ਚ ਨਗਰ ਕੌਸਲ ਦੀਆਂ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਤੋਂ ਬਾਅਦ ਚੋਣ ਪ੍ਰਚਾਰ ਲਈ ਵੋਟਰਾਂ ਨਾਲ ਸੰਪਰਕ ਬਣਾਉਣ ਦੀ ਲੜੀ ਸ਼ੁਰੂ ਹੋ ਗਈ ਹੈ | ਇਸ ਲੜੀ ਤਹਿਤ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਹ ਉਦੇ ਸਿੰਘ ਮਜੀਠਾ ਵਲੋਂ ਆਪਣੇ ਪਰਿਵਾਰ ਸਮੇਤ ਵਾਰਡ ਦੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਵੋਟਾਂ ਦੀ ਮੰਗ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਆਪ ਉਮੀਦਵਾਰ ਸ਼ਾਹ ਉਦੇ ਸਿੰਘ ਮਜੀਠਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਜੀਠਾ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਤੇ ਸ਼ਾਹ ਉਦੇ ਸਿੰਘ ਮਜੀਠਾ ਨਾਲ ਸਤਿੰਦਰ ਸਿੰਘ ਸ਼ਾਹ, ਸੁਖਵਿੰਦਰ ਕੌਰ, ਹਰ ਭੁਪਿੰਦਰ ਸਿੰਘ ਸ਼ਾਹ, ਨਵਕਿਰਨ ਕੌਰ, ਬੀਬੀ ਕੋਮਲ ਮਜੀਠਾ, ਮਨਜੀਤ ਕੌਰ, ਆਰਤੀ, ਅਸ਼ਦੀਪ ਕੌਰ, ਵਿਸ਼ਵਜੀਤ ਸਿੰਘ ਸ਼ਾਹ, ਚਰਨਜੀਤ ਕੌਰ, ਸੋਨੂੰ ਤੇ ਨਵਨੀਤ ਕੌਰ ਨੀਤੂ ਕੰਡੇ ਵਾਲੇ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਵਿਚ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ
Ad Position 24