26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਸਾਗਰ ਪਬਲਿਕ ਸਕੂਲ, ਪੰਧੇਰ ਨੇ 12ਵੀਂ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ <br/>

Ad Position 21
No active advertisement
ਅਜੀਤ ਡੈਸਕ 18-05-2026
ਚੇਤਨਪੁਰਾ, 17 ਮਈ (ਮਹਾਂਬੀਰ ਸਿੰਘ ਗਿੱਲ)–ਗੁਰੂ ਸਾਗਰ ਪਬਲਿਕ ਸਕੂਲ, ਪੰਧੇਰ ਨੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਹਾਸਲ ਕੀਤਾ ਹੈ | ਸਕੂਲ ਪ੍ਰਬੰਧਕ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕਾਮਰਸ ਸਟਰੀਮ ਵਿਚ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਹਰਮਨਪ੍ਰੀਤ ਕੌਰ ਨੇ ਮੈਡੀਕਲ ਸਟਰੀਮ ਵਿਚ 71 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਲੀਨ ਕੌਰ ਨੇ 76 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ |
ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਮਿਠਾਈ ਖੁਆ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਪਾਲ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰੇ ਸਕੂਲ ਪਰਿਵਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਡਾ. ਗੁਲਵਤਨ ਸਿੰਘ ਕੰਗ ਮਨਦੀਪ ਸਿੰਘ ਬੋਪਾਰਾਏ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਐੱਸ. ਸਕੂਲ ਦਾ ਬਾਰ੍ਹਵੀਂ ਦਾ ਸ਼ਾਨਦਾਰ ਨਤੀਜਾ <br/> ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 23 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਆਰੰਭ
Ad Position 24