25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 18-05-2026
ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਦਵਿੰਦਰ ਕੌਰ ਨੇ ਦੱਸਿਆ ਕਿ ਕੋਮਲਪੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਯੁਵਰਾਜ ਸਿੰਘ ਨੇ 93 ਫ਼ੀਸਦੀ ਪ੍ਰਾਪਤ ਕਰਕੇ ਦੂਜਾ ਸਥਾਨ, ਹਰਦੀਪ ਕੌਰ ਅਤੇ ਸਿਮਰਨਪੀਤ ਨੇ 92 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | 20 ਦੇ ਕਰੀਬ ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਬਾਬਾ ਇੰਦਰਜੀਤ ਸਿੰਘ ਖੱਖ ਨੇ ਕਿਹਾ ਕਿ ਇਨ੍ਹਾਂ ਪੁਜ਼ੀਸ਼ਨਾਂ ਦਾ ਸਿਹਰਾ ਅਧਿਆਪਕਾਂ ਨੂੰ ਜਾਂਦਾ ਹੈ, ਜਿਨਾਂ ਦੀ ਕਰਵਾਈ ਮਿਹਨਤ ਸਦਕਾ ਇਹ ਵਿਦਿਆਰਥੀ ਵਧੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਪਹੁੰਚਣ 'ਤੇ ਵਿਦਿਆਰਥੀਆ ਨੂੰ ਚੇਅ. ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਪਿ੍ੰਸੀਪਲ, ਸਮੂਹ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਅਧਿਕਾਰੀਆਂ ਵਲੋਂ ਮਰਦਮਸ਼ੁਮਾਰੀ 'ਚ ਚਹੇਤੇ ਕਰਮਚਾਰੀਆਂ ਦੀਆਂ ਕੱਟੀਆਂ ਜਾ ਰਹੀਆਂ ਡਿਊਟੀਆਂ- ਕੈਰੋਂ <br/> ਅਗਲੀ ਖ਼ਬਰ ਅਮਰਪੁਰੀ ਸੀਨੀ. ਸੈਕੰ. ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਮੋਨਿਕਾ ਜ਼ਿਲ੍ਹੇ ਵਿਚੋਂ ਅੱਵਲ <br/>
Ad Position 24