19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਗ਼ਲਤ ਸ਼ਬਦਾਵਲੀ ਵਰਤਣ ਵਾਲੇ ਡੀ. ਐੱਸ. ਪੀ. ਕਮਲਮੀਤ ਸਿੰਘ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਔਲਖ <br/>

Ad Position 21
No active advertisement
ਅਜੀਤ ਡੈਸਕ 19-05-2026
ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ)-ਮਜੀਠਾ ਵਿਖੇ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਮਜੀਠਾ ਤੋਂ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਬੀਬਾ ਗਨੀਵ ਕੌਰ ਮਜੀਠੀਆ ਨਾਲ ਬਹਿਸਬਾਜੀ ਅਤੇ ਗ਼ਲਤ ਸ਼ਬਦਾਵਲੀ ਵਰਤ ਕੇ ਡੀ. ਐੱਸ. ਪੀ. ਕਮਲਮੀਤ ਸਿੰਘ ਨੇ ਕਾਨੂੰਨ ਵਿਰੋਧੀ ਕੰਮ ਕੀਤਾ ਹੈ | ਡੀ. ਐੱਸ. ਪੀ. ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗਨੀਵ ਕੌਰ ਲੋਕਾਂ ਵਲੋਂ ਚੁਣੇ ਹੋਏ ਵਿਧਾਇਕ ਹਨ ਅਤੇ ਉਨ੍ਹਾਂ ਨੂੰ ਇਸ ਮਰਿਆਦਾ ਦਾ ਮਾਣ ਰੱਖਣਾ ਚਾਹੀਦਾ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਸ. ਔਲਖ ਨੇ ਕਿਹਾ ਕਿ ਡੀ. ਐੱਸ. ਪੀ. ਕਮਲਮੀਤ ਸਿੰਘ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ ਅਤੇ ਆਪਣੀ ਬੋਲਣ ਦੀ ਮਰਿਆਦਾ ਵੀ ਭੰਗ ਕਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਨੁੰਮਾਇੰਦੇ ਨਾਲ ਗ਼ਲਤ ਸ਼ਬਦਾਵਲੀ ਵਰਤਣਾ ਕਾਨੂੰਨ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਡੀ.ਐਸ.ਪੀ. ਨੂੰ ਸਮਝ ਲੈਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕੁਝ ਮਹੀਨਿਆਂ ਦੀ ਮਹਿਮਾਨ ਹੈ ਅਤੇ ਪੁਲਿਸ ਨੂੰ ਕਾਨੂੰਨ ਦੇ ਵਿਚ ਰਹਿ ਕੇ ਹੀ ਆਪਣੀ ਡਿਊਟੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਸ ਤਲਖ਼ੀ ਨਾਲ ਡੀ.ਐਸ.ਪੀ. ਕਮਲਮੀਤ ਸਿੰਘ ਵਿਧਾਇਕਾ ਨਾਲ ਬੋਲ ਰਿਹਾ ਹੈ, ਉਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਨਗਰ ਕੌਂਸਲ ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ ਹਰ ਹੱਦ ਟੱਪਣ ਨੂੰ ਤਿਆਰ ਹੈ ਅਤੇ ਇਨ੍ਹਾਂ ਦਾ ਸਾਥ ਡੀ.ਐਸ.ਪੀ. ਕਮਲਮੀਤ ਸਿੰਘ ਵਰਗੇ ਪੁਲਿਸ ਅਧਿਕਾਰੀ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਸ ਤਰ੍ਹਾਂ ਦੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਹੋਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਡੀ.ਐਸ.ਪੀ. ਕਮਲਮੀਤ ਸਿੰਘ ਦਾ ਉਥੇ ਵਰਤਾਰਾ ਰਿਹਾ ਹੈ, ਅਸੀਂ ਮੰਗ ਕਰਦੇ ਹਾਂ ਕਿ ਡੀ.ਐੱਸ.ਪੀ. ਦਾ ਡੋਪ ਟੈਸਟ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਾਈਕਲ 'ਤੇ ਸਕੂਲ ਜਾ ਰਹੇ 13 ਸਾਲਾਂ ਬੱਚੇ ਦੀ ਸਿਲੰਡਰਾਂ ਵਾਲੇ ਟਰੱਕ ਹੇਠ ਆ ਕੇ ਮੌਤ ਅਗਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਨੂੰ ਉਸ ਦੇ ਤਾਨਾਸ਼ਾਹੀ ਮਨਸੂਬਿਆਂ 'ਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ- ਚੇਅ. ਚੱਕਵਾਲੀਆ <br...
Ad Position 24