19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਾਈਕਲ 'ਤੇ ਸਕੂਲ ਜਾ ਰਹੇ 13 ਸਾਲਾਂ ਬੱਚੇ ਦੀ ਸਿਲੰਡਰਾਂ ਵਾਲੇ ਟਰੱਕ ਹੇਠ ਆ ਕੇ ਮੌਤ

Ad Position 21
No active advertisement
ਅਜੀਤ ਡੈਸਕ 19-05-2026
ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਸਕੂਲ ਜਾ ਰਹੇ 13 ਸਾਲਾਂ ਬੱਚੇ ਨੂੰ ਗੈਸ ਸਿਲੰਡਰਾਂ ਵਾਲੇ ਟਰੱਕ ਨੇ ਦਰੜ ਦਿੱਤਾ ਹੈ, ਜਿਸ ਕਾਰਨ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਬੱਚਾ ਪਿੰਡ ਦੇ ਸਰਕਾਰੀ ਸਕੂਲ ਦੀ ਅੱਠਵੀਂ ਕਲਾਸ ਦਾ ਵਿਦਿਆਰਥੀ ਸੀ, ਜੋ ਸਾਈਕਲ 'ਤੇ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ | ਮਿ੍ਤਕ ਦੀ ਪਛਾਣ ਧੀਰਜ ਤੇਜਪਾਲ (13) ਪੁੱਤਰ ਨਰਿੰਦਰ ਤੇਜਪਾਲ ਵਾਸੀ ਫਤਿਆਬਾਦ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਡਰਾਈਵਰ ਨੂੰ ਕਾਬੂ ਕਰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ | ਚੌਂਕੀ ਫਤਿਆਬਾਦ ਦੀ ਪੁਲਿਸ ਨੇ ਹਾਦਸੇ ਦਾ ਕਾਰਨ ਬਣੇ ਗੈਸ ਸਿਲੰਡਰਾਂ ਵਾਲੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ | ਪ੍ਰਤੱਖ ਦਰਸ਼ੀ ਨਿਰਮਲ ਸਿੰਘ ਨੇ ਦੱਸਿਆ ਕਿ ਮਿ੍ਤਕ ਬੱਚਾ ਆਪਣੇ ਸਾਥੀਆਂ ਨਾਲ ਸਾਈਕਲ 'ਤੇ ਸਵਾਰ ਹੋ ਕੇ ਸਕੂਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੰਬਰ ਪੀ.ਬੀ. 08 ਈ.ਕਿਊ 1594 ਦੀ ਲਪੇਟ ਵਿਚ ਆਉਣ ਕਾਰਨ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ | ਹਾਦਸੇ ਤੋਂ ਬਾਅਦ ਰੋਸ ਵਿਚ ਆਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਲਗਾ ਕੇ ਟਰੱਕ ਡਰਾਈਵਰ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਚੌਂਕੀ ਫਤਿਆਬਾਦ ਦੇ ਇੰਚਾਰਜ ਐਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਟਰੱਕ ਚਲਾ ਰਹੇ ਡਰਾਈਵਰ ਦੀ ਪਛਾਣ ਗੁਰਇਕਬਾਲ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਕਰ ਲਈ ਗਈ ਹੈ | ਹਾਦਸੇ ਸੰਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੁਰਸਿੰਘ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ 'ਤੇ ਸਾਲਾਨਾ ਜੋੜ ਮੇਲਾ 23, 24 ਨੂੰ ਮਨਾਇਆ ਜਾਵੇਗਾ-... ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਗ਼ਲਤ ਸ਼ਬਦਾਵਲੀ ਵਰਤਣ ਵਾਲੇ ਡੀ. ਐੱਸ. ਪੀ. ਕਮਲਮੀਤ ਸਿੰਘ ਨੂੰ ਤੁਰੰਤ ਬਰਖਾਸਤ ਕੀਤਾ...
Ad Position 24