19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਰਸਿੰਘ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ 'ਤੇ ਸਾਲਾਨਾ ਜੋੜ ਮੇਲਾ 23, 24 ਨੂੰ ਮਨਾਇਆ ਜਾਵੇਗਾ- ਬਾਬਾ ਅਵਤਾਰ ਸਿੰਘ ਸੁਰਸਿੰਘ <br/>

Ad Position 21
No active advertisement
ਅਜੀਤ ਡੈਸਕ 19-05-2026
ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਪਾਉਣ ਦੀ ਖੁਸ਼ੀ ਵਿਚ ਨਗਰ ਸੁਰਸਿੰਘ ਵਿਖੇ 2 ਰੋਜਾ ਸਲਾਨਾ ਜੋੜ ਮੇਲਾ 23, 24 ਮਈ ਨੂੰ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬਾਬਾ ਬਿਧੀ ਚੰਦ ਜੀ ਦੇ ਅੰਸ਼ ਵੰਸ਼ ਅਤੇ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਨਿਹੰਗ ਸਿੰਘ ਛਾਉਣੀ ਹੈਡਕੁਆਟਰ ਸੁਰਸਿੰਘ ਦੇ ਮੌਜੂਦਾ 12 ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀ ਸੰਗਤ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਦੌਰਾਨ 21 ਮਈ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ | 22 ਮਈ ਦਿਨ ਸ਼ਨਿਚਰਵਾਰ ਨੂੰ ਪਾਲਕੀ ਸਾਹਿਬ ਨਗਰ ਕੀਰਤਨ ਸਜਾਇਆ ਜਾਵੇਗਾ | ਉਪਰੰਤ 23 ਮਈ ਸ਼ਨੀਵਾਰ ਨੂੰ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਤੋਂ ਬਾਅਦ ਕਵੀਸ਼ਰੀ ਦਰਬਾਰ ਸੱਜੇਗਾ | ਬਾਬਾ ਜੀ ਨੇ ਦੱਸਿਆ ਕਿ 24 ਮਈ ਦਿਨ ਐਤਵਾਰ ਨੂੰ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਵਿਚ ਜਥੇਦਾਰ, ਸਿੰਘ ਸਾਹਿਬ, ਸੰਤ ਮਹਾਂਪੁਰਸ਼, ਨਿਰਮਲੇ ਸੰਤ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੋਂ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਵੀ ਹਾਜ਼ਰੀਆਂ ਭਰਨਗੀਆਂ | ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਖੰਡੇ ਬਾਟੇ ਦਾ ਅੰਮਿ੍ਤ ਸੰਚਾਰ ਹੋਵੇਗਾ ਅਤੇ 24 ਮਈ ਨੂੰ ਸ਼ਾਮ 4 ਵਜੇ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਦਰਮਿਆਨ ਮੈਚ ਹੋਵੇਗਾ | ਇਸ ਉਪਰੰਤ ਨਿਸ਼ਾਨ-ਧੌਂਸ਼ਿਆ ਦੀ ਤਾਬਿਆ ਮਹੱਲਾ ਖੇਡਿਆ ਜਾਵੇਗਾ | ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸਮੂਹ ਨਾਨਕ ਨਾਮਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਹੁੰਮ ਹੁਮਾ ਕੇ ਪੁੱਜਣ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਪਿਸਟਲ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਾਈਕਲ 'ਤੇ ਸਕੂਲ ਜਾ ਰਹੇ 13 ਸਾਲਾਂ ਬੱਚੇ ਦੀ ਸਿਲੰਡਰਾਂ ਵਾਲੇ ਟਰੱਕ ਹੇਠ ਆ ਕੇ ਮੌਤ
Ad Position 24