19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਲਕਾ ਇੰਚਾਰਜ ਰਮਨਦੀਪ ਕੌਰ ਦੇ ਹੱਕ 'ਚ 7 ਪਿੰਡਾਂ ਦੇ ਸਾਬਕਾ ਸਰਪੰਚ, ਪੰਚ ਤੇ ਮੁਹਤਬਰ ਵਿਅਕਤੀ ਨਿੱਤਰੇ <br/>

Ad Position 21
No active advertisement
ਅਜੀਤ ਡੈਸਕ 19-05-2026
ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਸ਼ਹਬਾਜਪੁਰ, ਗੁਲਾਲੀਪੁਰ, ਗੋਪਾਲਾ, ਕੁਹਾੜਕਾ, ਮੰਮਣਕੇ, ਕਮਾਲਪੁਰ, ਗੋਰਖਾ ਤੇ ਡਿਆਲ ਰਾਜਪੂਤਾਂ ਦੇ ਕਈ ਸਾਬਕਾ ਸਰਪੰਚ, ਪੰਚ, ਮੁਹਤਬਰ ਵਿਅਕਤੀ ਅਤੇ ਅਕਾਲੀ ਆਗੂ ਉਨ੍ਹਾਂ ਦੇ ਹੱਕ ਵਿਚ ਨਿੱਤਰ ਆਏ | ਇਸ ਸੰਬੰਧ ਵਿਚ ਬੀਬੀ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਨੇ ਇਨ੍ਹਾਂ ਮੁਹਤਬਰ ਵਿਅਕਤੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੀ ਚੋਣ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹਰ ਵਰਗ ਵਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਪਿੰਡ ਪਿੰਡ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾ ਅਨੁਸਾਰ ਹੀ ਉਹ ਇਸ ਹਲਕੇ ਦੀ ਸੇਵਾ ਵਿਚ ਲੱਗੇ ਹੋਏ ਹਨ ਅਤੇ ਅਕਾਲੀ ਵਰਕਰਾਂ ਦਾ ਪੂਰਾ ਮਾਣ ਸਨਮਾਨ ਹੋਵੇਗਾ | ਇਸ ਮੌਕੇ ਪਿੰਡ ਸ਼ਹਬਾਜਪੁਰ ਤੋਂ ਸਾਬਕਾ ਸਰਪੰਚ ਜਗਰੂਪ ਸਿੰਘ, ਸਾਬਕਾ ਪੰਚ ਤਰਲੋਚਨ ਸਿੰਘ, ਬਲਕਾਰ ਸਿੰਘ ਬਾਦਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ, ਪਿੰਡ ਗੁਲਾਲੀਪੁਰ ਤੋਂ ਸਾਬਕਾ ਸਰਪੰਚ ਦਿਲਬਾਗ ਸਿੰਘ, ਸਾਬਕਾ ਸਰਪੰਚ ਸੁਖਇੰਦਰ ਸਿੰਘ, ਸੈਕਟਰੀ ਗੁਰਵਰਿਆਮ ਸਿੰਘ, ਪਿੰਡ ਗੋਪਾਲਾ ਤੋਂ ਸਾਬਕਾ ਸਰਪੰਚ ਸਤਪਾਲ ਸਿੰਘ, ਸਕੱਤਰ ਸਿੰਘ, ਕੁਹਾੜਕਾ ਸਾਬਕਾ ਸਰਪੰਚ ਸਵਰਨ ਸਿੰਘ ਲਾਡੀ, ਪਿੰਡ ਮੰਮਣਕੇ ਤੋਂ ਸਾਬਕਾ ਸਰਪੰਚ ਰਣਜੀਤ ਸਿੰਘ, ਮੌਜੂਦਾ ਸਰਪੰਚ ਸੁਖਰਾਜ ਸਿੰਘ, ਭਜਨ ਸਿੰਘ ਨੰਬਰਦਾਰ, ਪਿੰਡ ਕਮਾਲਪੁਰ ਤੋਂ ਮੌਜੂਦਾ ਪੰਚਾਇਤ ਮੈਂਬਰ ਰਣਜੀਤ ਸਿੰਘ, ਲਵਪ੍ਰੀਤ ਸਿੰਘ, ਸਾਬਕਾ ਮੈਂਬਰ ਪੰਚਾਇਤ ਸਤਨਾਮ ਸਿੰਘ, ਯੂਥ ਆਗੂ ਨਿਸ਼ਾਨ ਸਿੰਘ ਸੋਨੀ, ਗੋਰਖਾ ਤੋਂ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਮੰਤਰੀ, ਗੁਰਬਿੰਦਰ ਸਿੰਘ ਅਤੇ ਪਿੰਡ ਡਿਆਲ ਰਾਜਪੂਤਾਂ ਤੋਂ ਸਾਬਕਾ ਸਰਪੰਚ ਬਖਸ਼ੀਸ ਸਿੰਘ, ਮਾਸਟਰ ਪਲਵਿੰਦਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਬੀਬੀ ਰਮਨਦੀਪ ਕੌਰ ਦੇ ਹੱਕ ਵਿਚ ਨਿਤਰਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਉਕਤ ਸਾਬਕਾ ਸਰਪੰਚਾਂ ਅਤੇ ਮੁਹਤਬਰ ਵਿਅਕਤੀਆਂ ਨੇ ਪਿਛਲੇ ਦਿਨੀਂ ਅਵਤਾਰ ਸਿੰਘ ਬਿੱਲਾ ਦੀ ਦਾਦੀ ਜੀ ਦੇ ਚਲਾਣਾ ਕਰਨ 'ਤੇ ਉਨ੍ਹਾਂ

Ad Position 22
No active advertisement
ਪਿਛਲੀ ਖ਼ਬਰ ਜੋਗੀ ਸ੍ਰੀ ਬਸੰਤਨਾਥ ਤੇ ਵਿੱਦਿਆ ਨਾਥ ਦੀ ਬਰਸੀ ਦੇ ਸੰਬੰਧ 'ਚ ਕੱਢੀ ਕਲਸ਼ ਯਾਤਰਾ ਅਗਲੀ ਖ਼ਬਰ ਜਨਗਣਨਾ ਦੇ ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ— ਡੀ. ਸੀ. <br/>
Ad Position 24