19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਰ ਸਿੰਘ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 19-05-2026
ਭਿੱਖੀਵਿੰਡ, 18 ਮਈ (ਬੌਬੀ)-ਵਿੱਦਿਆ ਦੀ ਪਛਾਣ ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਿਹਾ ਇਲਾਕੇ ਦਾ ਨਾਮਵਰ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਸੁਰ ਸਿੰਘ ਦਾ ਸੈਸ਼ਨ (2025-26) ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਕਾਮਰਸ ਗਰੁੱਪ ਦੀ ਹੋਣਹਾਰ ਵਿਦਿਆਰਥਣ ਰੌਬਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦੇ ਮਾਣ ਨੂੰ ਵਧਾਇਆ ਹੈ | ਇਸੇ ਤਰ੍ਹਾਂ ਕਾਮਰਸ ਗਰੁੱਪ ਦੀ ਵਿਦਿਆਰਥਣ ਅਮਰਜੋਤ ਕੌਰ ਨੇ 92.4 ਪ੍ਰਤੀਸ਼ਤ, ਕੋਮਲਪ੍ਰੀਤ ਕੌਰ ਨੇ 92 ਫ਼ੀਸਦੀ, ਪਲਕਪ੍ਰੀਤ ਕੌਰ ਨੇ 92 ਪ੍ਰਤੀਸ਼ਤ, ਪ੍ਰਭਜੋਤ ਕੌਰ ਨੇ 91.2 ਫ਼ੀਸਦੀ, ਪਰਮਿੰਦਰ ਸਿੰਘ ਅਤੇ ਸਾਜਨਪ੍ਰੀਤ ਸਿੰਘ ਨੇ 91 ਫ਼ੀਸਦੀ, ਦਿਲਪ੍ਰੀਤ ਕੌਰ ਅਤੇ ਦਿਲਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸਕੂਲ ਦੇ ਨਾਨ ਮੈਡੀਕਲ ਗਰੁੱਪ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ 90 ਫ਼ੀਸਦੀ ਤੇ ਮੈਡੀਕਲ ਗਰੁੱਪ ਦੀ ਵਿਦਿਆਰਥਣ ਮਨਜੋਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦੀ ਸ਼ੋਭਾ ਨੂੰ ਵਧਾਇਆ ਹੈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਰਵਿੰਦਰ ਸਿੰਘ ਨੇ ਸਰੇ ਵਿਦਿਆਰਥੀਆਂ, ਪਿ੍ੰਸੀਪਲ ਅਤੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/... ਅਗਲੀ ਖ਼ਬਰ ਚੋਣ ਆਬਜ਼ਰਵਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ
Ad Position 24