19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 19-05-2026
ਪੱਟੀ, 18 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਵਲੋਂ ਲਈ ਗਈ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੀਖਿਆ ਵਿਚ ਸਕੂਲ ਦੇ 136 ਬੱਚਿਆਂ ਨੇ ਭਾਗ ਲਿਆ, ਜਿੰਨ੍ਹਾਂ ਵਿੱਚੋਂ ਸਕੂਲ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਅਤੇ ਸ਼ਰਨਪ੍ਰੀਤ ਕੌਰ ਨੇ 91.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਰਮਾਨਜੋਤ ਸਿੰਘ ਨੇ 91.2 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਦੂਸਰਾ ਅਤੇ ਰਾਜਵਿੰਦਰ ਕੌਰ ਨੇ 90.8 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਪ੍ਰੀਖਿਆ ਵਿੱਚੋਂ ਸਕੂਲ ਦੇ 10 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ, 35 ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ, 43 ਬੱਚਿਆਂ ਨੇ 70 ਫ਼ੀਸਦੀ ਤੋਂ ਵੱਧ ਅਤੇ ਬਾਕੀ ਬੱਚਿਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਜਸਬੀਰ ਕੌਰ ਸੈਣੀ ਨੇ ਸਫ਼ਲ ਹੋਣ ਵਾਲੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ, ਵਾਈਸ ਪਿ੍ੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ ਦੇ ਸਮੂਹ ਕੈਮਿਸਟ 20 ਦੀ ਹੜਤਾਲ ਨੂੰ ਕਾਮਯਾਬ ਬਣਾਉਣ- ਅਗਰਵਾਲ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਰ ਸਿੰਘ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24