19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਦੇੇ ਪੰਜਵੀਂ ਜਮਾਤ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-05-2026
ਝਬਾਲ, 18 ਮਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪੰਜਵੀਂ ਜਮਾਤ ਸੀ.ਕੇ.ਡੀ. ਬੋਰਡ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਨਤੀਜੇ ਵਿਚੋਂ ਝਬਾਲ ਸਕੂਲ ਦਾ ਵਿਦਿਆਰਥੀ ਕਰਨਵੀਰ ਸਿੰਘ ਬਾਠ ਸਪੁੱਤਰ ਭੁਪਿੰਦਰ ਸਿੰਘ ਨੇ 99.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੀਫ਼ ਖਾਲਸਾ ਦੀਵਾਨ ਦੀਆਂ ਸਮੂਹ ਬ੍ਰਾਂਚਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਰਮਣੀਕ ਸਿੰਘ ਫਰੀਡਮ (ਆਨਰੇਰੀ ਸਕੱਤਰ), ਜਸਪਾਲ ਸਿੰਘ ਢਿੱਲੋਂ (ਐਡੀਸ਼ਨਲ ਆਨਰੇਰੀ ਸਕੱਤਰ ਕਮ ਚੇਅਰਮੈਨ ਸੀ.ਕੇ.ਡੀ. ਬੋਰਡ ਇਗਜ਼ਾਮ, ਭੁਪਿੰਦਰ ਸਿੰਘ ਸੇਠੀ ਮੈਂਬਰ ਬੋਰਡ ਕਮੇਟੀ, ਡਾ. ਅੰਮਿ੍ਤਪਾਲ ਸਿੰਘ ਚਾਵਲਾ (ਡਾਇਰੈਕਟਰ ਐਜੂਕੇਸ਼ਨ), ਕੁਲਦੀਪ ਸਿੰਘ ਕੁਹਾੜਕਾ ਮੈਂਬਰ ਇੰਚਾਰਜ, ਪਿ੍ੰਸੀਪਲ ਗੁਰਪ੍ਰੀਤ ਕੌਰ (ਸੁਲਤਾਨਵਿੰਡ ਲਿੰਕ ਰੋਡ), ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ. ਅਜੀਤਪਾਲ ਸਿੰਘ ਅਨੇਜਾ ਨੇ ਸ਼ਿਰਕਤ ਕੀਤੀ | ਸਕੂਲ ਦੀ ਐੱਨ.ਸੀ.ਸੀ. ਅਤੇ ਬੈਂਡ ਟੀਮ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੀ ਆਰੰਭਤਾ ਸਕੂਲ ਸ਼ਬਦ ਰਾਹੀਂ ਕੀਤੀ ਗਈ | ਸ਼ਮਾ-ਰੌਸ਼ਨ ਕਰਨ ਉਪਰੰਤ ਵਿਦਿਆਰਥੀਆਂ ਦੁਆਰਾ 'ਵੈੱਲਕਮ ਸੌਂਗ' ਰਾਹੀਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ | ਪਿ੍ੰਸੀਪਲ ਅਨੂਰੀਤ ਬਾਵਾ ਨੇ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਵਿਦਿਆਰਥੀਆਂ ਨੇ ਗੀਤਾਂ ਅਤੇ ਗਿੱਧੇ ਰਾਹੀਂ ਆਏ ਹੋਏ ਮਹਿਮਾਨਾਂ ਦਾ ਮੰਨੋਰੰਜਨ ਕੀਤਾ | ਚੀਫ਼ ਖਾਲਸਾ ਦੀਵਾਨ ਦੀਆਂ ਪ੍ਰਮੁੱਖ ਹਸਤੀਆਂ ਵਲੋਂ ਪੰਜਵੀਂ ਜਮਾਤ ਵਿਚੋਂ ਵਧੀਆ ਅੰਕ ਪ੍ਰਾਪਤ ਕਰਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ, ਸਕੂਲ ਬੈਗ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ | ਸਕੂਲ ਦੀ ਸਮੂਹ ਮੈਨੇਜ਼ਮੈਂਟ ਵਲੋਂ ਵਧੀਆ ਕਾਰਗੁਜ਼ਾਰੀ ਲਈ ਸਕੂਲ ਦੇ ਪਿ੍ੰਸੀਪਲ ਸਾਹਿਬਾਨ ਅਤੇ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ | ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਂਦਿਆਂ ਹੋਇਆਂ ਸਖ਼ਤ ਮਿਹਨਤ ਕਰਕੇ ਜਿੰਦਗੀ ਦੀਆਂ ਉੱਚੀਆਂ ਮੰਜਿਲਾਂ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ | ਇਸ ਮੌਕੇ ਹੋਰ ਵੀ ਸਕੂਲ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਮਾਝਾ ਕਾਲਜ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ
Ad Position 24