19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ- ਹਰਜੀਤ ਸਿੰਘ ਸੰਧੂ <br/>

Ad Position 21
No active advertisement
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨਾਲ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਹੋਰ ਪਾਰਟੀ ਪ੍ਰਮੁੱਖ ਆਗੂ | ਤਸਵੀਰ: ਬੌਬੀ <br/> 19-05-2026
ਭਿੱਖੀਵਿੰਡ, 18 ਮਈ (ਬੌਬੀ)-ਜ਼ਿਲ੍ਹਾ ਤਰਨ ਤਾਰਨ ਦੇ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਹੋ ਰਹੀਆਂ ਚੋਣਾਂ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਕਸਬਾ ਭਿੱਖੀਵਿੰਡ ਦੇ ਸਥਾਨਕ ਪਾਰਟੀ ਦਫਤਰ ਵਿਖੇ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ | ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਦਲਾਅ ਦੇ ਨਾਂਅ 'ਤੇ ਸਿਰਫ਼ ਧੋਖਾ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਖੇਮਕਰਨ ਦਲਬੀਰ ਸਿੰਘ ਅਲਗੋਂ ਕੋਠੀ, ਉੱਪ ਪ੍ਰਧਾਨ ਸਤਨਾਮ ਸਿੰਘ ਭੁੱਲਰ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਹੋਰ ਪਾਰਟੀ ਦੇ ਪ੍ਰਮੁੱਖ ਆਗੂ ਹਾਜਰ ਸਨ | ਇਸ ਮੌਕੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ ਨੇ ਕਰਦਿਆਂ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਾਨਫਰੰਸ ਦੀ ਅਗਲੀ ਕਾਰਵਾਈ ਲਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਸੰਬੋਧਨ ਕਰਨ ਲਈ ਕਿਹਾ | ਇਸ ਮੌਕੇ ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵੱਡੇ-ਵੱਡੇ ਦਾਅਵੇ ਅਤੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੋਈ ਠੋਸ ਵਿਕਾਸੀ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਵੀ ਇਲਾਕੇ ਦੇ ਲੋਕ ਟੁੱਟੀਆਂ ਸੜਕਾਂ, ਗੰਦੇ ਪਾਣੀ, ਸੀਵਰੇਜ ਦੀ ਸਮੱਸਿਆ, ਗੰਦਗੀ ਅਤੇ ਖਰਾਬ ਸਫਾਈ ਪ੍ਰਬੰਧਾਂ ਨਾਲ ਜੂਝ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸ਼ਹਿਰਾਂ ਅਤੇ ਕਸਬਿਆਂ ਦਾ ਨਵਾਂ ਰੂਪ ਦਿੱਤਾ ਜਾਵੇਗਾ, ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਸਫ਼ਾਈ ਪ੍ਰਬੰਧ ਸੁਧਾਰੇ ਜਾਣਗੇ ਅਤੇ ਹਰ ਵਾਰਡ ਵਿਚ ਵਿਕਾਸ ਦੇ ਕੰਮ ਹੋਣਗੇ, ਪਰ ਅੱਜ ਹਾਲਾਤ ਇਹ ਹਨ ਕਿ ਲੋਕ ਆਪਣੀਆਂ ਰੋਜ਼ਾਨਾ ਦੀਆਂ ਮੁੱਢਲੀਆਂ ਸਮੱਸਿਆਵਾਂ ਲਈ ਵੀ ਸੰਘਰਸ਼ ਕਰਨ ਲਈ ਮਜ਼ਬੂਰ ਹਨ | ਸਰਕਾਰ ਦੇ ਨੁਮਾਇੰਦੇ ਸਿਰਫ਼ ਚੋਣਾਂ ਸਮੇਂ ਹੀ ਲੋਕਾਂ ਨੂੰ ਯਾਦ ਕਰਦੇ ਹਨ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਵਿਕਾਸ ਦੇ ਨਾਂਅ 'ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਗਈ, ਜਦਕਿ ਜ਼ਮੀਨੀ ਪੱਧਰ 'ਤੇ ਲੋਕ ਅੱਜ ਵੀ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ | ਇਸ ਮੌਕੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਪਾਰਟੀ ਦਾ ਹਰ ਇਕ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ | ਉਨ੍ਹਾਂ ਭਿੱਖੀਵਿੰਡ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ | ਇਸ ਮੌਕੇ ਸਰਕਲ ਭਿੱਖੀਵਿੰਡ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਕੱਚਾ ਪੱਕਾ ਪ੍ਰਧਾਨ ਸਾਹਿਬ ਸਿੰਘ, ਸਰਕਲ ਅਲਗੋਂ ਕੋਠੀ ਪ੍ਰਧਾਨ ਸੁਖਦੇਵ ਸਿੰਘ, ਸਰਕਲ ਵਲਟੋਹਾ ਪ੍ਰਧਾਨ ਰਾਜਨ ਕੁਮਾਰ, ਸਰਕਲ ਖਾਲੜਾ ਪ੍ਰਧਾਨ ਸਰਬਜੀਤ ਸਿੰਘ, ਸਰਕਲ ਖੇਮਕਰਨ ਪ੍ਰਧਾਨ ਕੁਲਵੰਤ ਸਿੰਘ, ਰਾਜ ਕੁਮਾਰ ਚੋਪੜਾ, ਡਾ. ਧਰਮਵੀਰ, ਸਾਬਕਾ ਸਰਪੰਚ ਸੁਖਦੇਵ ਸਿੰਘ ਤੋਂ ਇਲਾਵਾ ਹਲਕਾ ਖੇਮਕਰਨ ਦੇ ਪਿੰਡਾਂ ਤੋਂ ਮੁਹਤਬਰ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਾਰਡ ਨੰਬਰ 13 ਤੋਂ ਨਿਰਮਲ ਕੌਰ ਦੇ ਹੱਕ 'ਚ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਵਾਰਡ ਨੰਬਰ-15 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਚੋਣ ਪ੍ਰਚਾਰ ਤੇਜ਼ <br/>
Ad Position 24