19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਪੱਟੀ ਦੇ ਸਾਬਕਾ ਮੀਤ ਪ੍ਰਧਾਨ ਤੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕਲਸੀ ਵਲੋਂ 'ਆਪ' ਨੂੰ ਅਲਵਿਦਾ <br/>

Ad Position 21
No active advertisement
ਅਜੀਤ ਡੈਸਕ 19-05-2026
ਪੱਟੀ, 18 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੇ ਸਾਬਕਾ ਮੀਤ ਪ੍ਰਧਾਨ ਅਤੇਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਤਰਨ ਤਾਰਨ ਤੋਂ ਪ੍ਰਧਾਨ ਕੁਲਵੰਤ ਸਿੰਘ ਕਲਸੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਕੁਲਵੰਤ ਸਿੰਘ ਕਲਸੀ ਪਿਛਲੀ ਕਾਂਗਰਸ ਸਰਕਾਰ ਸਮੇਂ ਪੱਟੀ ਨਗਰ ਕੌਂਸਲ ਤੋਂ ਸਾਲ 2021 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ ਛੇ ਤੋਂ ਕੌਂਸਲਰ ਚੁਣੇ ਗਏ ਸਨ | ਸਾਬਕਾ ਕੌਂਸਲਰ ਕਲਸੀ ਨੇ ਦੋਸ਼ ਲਾਇਆ ਕਿ ਉਸ ਵਲੋਂ ਸਾਲ 2014 ਤੋਂ ਪਾਰਟੀ ਵਲੋਂ ਲੜੀਆਂ ਗਈਆਂ ਲੋਕ ਸਭਾ ਵਿਧਾਨ ਸਭਾ ਚੋਣਾਂ ਵਿਚ ਸਰਗਰਮ ਭੂਮਿਕਾ ਅਦਾ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪੱਟੀ ਹਲਕੇ ਅੰਦਰ ਉਸ ਨੂੰ ਕੋਈ ਮਾਣ-ਸਨਮਾਨ ਨਹੀਂ ਦਿੱਤਾ ਗਿਆ ਜਦੋਂਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਵਲੋਂ ਆਪਣੀ ਚਾਚੀ ਲਖਬੀਰ ਕੌਰ ਭੁੱਲਰ ਜੋ ਉਸ ਸਮੇਂ ਕਲਸੀ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੱਤ ਵਾਰਡ 'ਚੋੋਂ ਕੌਂਸਲਰ ਚੁਣੇ ਗਏ ਸਨ, ਨੂੰ ਨਗਰ ਕੌਂਸਲ ਪੱਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ | ਕਲਸੀ ਨੇ ਕਿਹਾ ਕਿ ਮੌਜੂਦਾ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਸਮੇਂ ਉਸ ਦੇ ਵਾਰਡ ਦੀ ਰਾਖਵੀਂ ਸੀਟ 'ਤੇ ਬਾਹਰੀ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ ਅਤੇ ਟਿਕਟ ਦੇਣ ਸਬੰਧੀ ਉਸ ਕੋਲੋਂ ਸਹਿਮਤੀ ਵੀ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ 2022 ਤੋਂ 'ਆਪ' ਪਾਰਟੀ ਦੀ ਸਰਕਾਰ ਅੰਦਰ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਜਿਸ ਕਰ ਕੇ ਉਸ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਗਿਆ ਹੈ | ਇਸ ਮੌਕੇ ਕੁਲਵੰਤ ਸਿੰਘ ਕਲਸੀ ਨੇ ਕਿਹਾ ਕਿ ਉਹ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਸਾਬਕਾ ਕੈਬਨਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਧੜੇ ਅੰਦਰ ਸ਼ਾਮਿਲ ਹੋ ਗਏ ਹਨ | ਇਸ ਮੌਕੇ ਕੁਲਵੰਤ ਸਿੰਘ ਕਲਸੀ ਨੈ ਦੱਸਿਆ ਕਿ ਮੇਰੇ ਵਲੋਂ ਆਪਣੀਆਂ ਸੇਵਾਵਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਦੇਣ ਦਾ ਫੈਸਲਾ ਕੀਤਾ ਹੈ | ਜਿਸ ਸਬੰਧੀ ਉਨ੍ਹਾਂ ਨਾਲ ਬੈਠ ਕੇ ਇਕ ਅਹਿਮ ਮੀਟਿੰਗ ਵੀ ਹੋਈ ਹੈ | ਇਸ ਮੀਟਿੰਗ ਦੌਰਾਨ ਐਡਵੋਕੇਟ ਸੰਨੀ ਬਰਾੜ, ਬਾਬਾ ਨਾਮਦੇਵ ਕਲਾਊਥ ਹਾਊਸ ਵਾਲੇ, ਰਸ਼ਪਾਲ ਸਿੰਘਸਾਬਕਾ ਕੌਂਸਲਰ ਅਤੇ ਵਾਰਡ ਨੰਬਰ ਛੇ ਤੋਂ ਸਾਬਕਾ ਕੈਬਨਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਨਾਮਜ਼ਦ ਉਮੀਦਵਾਰ ਬਿਕਰਮਜੀਤ ਸਿੰਘ ਸੋਹਲ, ਕਵਲਜੀਤ ਕੌਰ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-13 ਤੋਂ ਬਲਰਾਜ ਸਿੰਘ ਦੁਬਲੀ ਨੇ ਪਤਨੀ ਨਿਰਮਲ ਕੌਰ ਲਈ ਚੋਣ ਪ੍ਰਚਾਰ ਕੀਤਾ ਤੇਜ਼ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਾਰਡ ਨੰਬਰ 13 ਤੋਂ ਨਿਰਮਲ ਕੌਰ ਦੇ ਹੱਕ 'ਚ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਤੇਜ਼ <br/>
Ad Position 24