19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ-13 ਤੋਂ ਬਲਰਾਜ ਸਿੰਘ ਦੁਬਲੀ ਨੇ ਪਤਨੀ ਨਿਰਮਲ ਕੌਰ ਲਈ ਚੋਣ ਪ੍ਰਚਾਰ ਕੀਤਾ ਤੇਜ਼ <br/>

Ad Position 21
No active advertisement
ਗੁਰੂ ਨਾਨਕ ਕਲੋਨੀ 'ਚ ਚੋਣ ਪ੍ਰਚਾਰ ਕਰਦੇ ਹੋਏ ਬਲਰਾਜ ਸਿੰਘ ਦੁਬਲੀ ਤੇ ਹੋਰ ਸਾਥੀ | ਤਸਵੀਰ:ਕਾਲੇਕੇ <br/> 19-05-2026
ਪੱਟੀ, 18 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਇਸੇ ਤਹਿਤ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਮਲ ਕੌਰ ਲਈ ਉਨਾਂ ਦੇ ਪਤੀ ਬਲਰਾਜ ਸਿੰਘ ਦੁਬਲੀ ਪੁੱਤਰ ਸਾਬਕਾ ਚੇਅਰਮੈਨ ਜਥੇਦਾਰ ਛਤਰਪਾਲ ਸਿੰਘ ਦੁਬਲੀ ਵਲੋਂ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਡੋਰ ਟੂ ਡੋਰ ਮੁਹਿੰਮ ਚਲਾਉਂਦੇ ਹੋਏ ਬਲਰਾਜ ਸਿੰਘ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਮਰਥਨ ਦੀ ਅਪੀਲ ਕੀਤੀ | ਇਸ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਭਰਪੂਰ ਸਹਿਯੋਗ ਅਤੇ ਹੁੰਗਾਰਾ ਮਿਲ ਰਿਹਾ ਹੈ | ਬਲਰਾਜ ਸਿੰਘ ਦੁਬਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਨੂੰ ਲੈ ਕੇ ਲੋਕਾਂ ਵਿਚ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੱਟੀ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਹੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਲੜੀ ਜਾਰੀ ਰਹੇਗੀ | ਉਨ੍ਹਾਂ ਨੇ ਕਿਹਾ ਕਿ ਇਹ ਚੋਣ ਵਿਧਾਇਕ ਲਾਲਜੀਤ ਸਿੰਘ ਭੁੱਲਰ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੜੀ ਜਾ ਰਹੀ ਹੈ ਅਤੇ ਪਾਰਟੀ ਵਲੋਂ ਹਰ ਵਾਰਡ ਵਿਚ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ | ਬਲਰਾਜ ਸਿੰਘ ਦੁਬਲੀ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਵਾਰਡ ਨੰਬਰ 13 ਵਿਚ ਸਫਾਈ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਵਧਿਆ ਹੈ ਅਤੇ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ ਵੀ ਪਾਰਟੀ ਨੂੰ ਭਾਰੀ ਜਿੱਤ ਮਿਲੇਗੀ | ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਪ੍ਰਧਾਨ ਅਜੀਤਪਾਲ ਸਿੰਘ ਪੱਟੀ, ਸਰਿੰਦਰ ਸਿੰਘ ਮਿੰਟੂ, ਮਨਜੀਤ ਸਿੰਘ, ਉਨ੍ਹਾਂ ਨਾਲ ਪਾਰਟੀ ਦੇ ਹੋਰ ਵਰਕਰ ਅਤੇ ਸਮਰਥਕ ਵੀ ਮੌਜੂਦ ਸਨ, ਜਿਨ੍ਹਾਂ ਵਲੋ ਾਗੁਰੂ ਨਾਨਕ ਕਲੋਨੀ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਬਲਾਕ ਪ੍ਰਧਾਨ ਰਮਾ ਰਾਣੀ ਤੇ ਸੰਜੀਵ ਕੁਮਾਰ ਸੋਨੂੰ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਸਾਬਕਾ ਮੀਤ ਪ੍ਰਧਾਨ ਤੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕਲਸੀ ਵਲੋਂ 'ਆਪ' ਨੂੰ...
Ad Position 24