14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤਪਸ਼ ਭਰੀ ਪੈ ਰਹੀ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਪਾਰਾ 43 ਡਿਗਰੀ ਸੈਲਸੀਅਸ ਤੱਕ ਪੁੱਜਿਆ <br/>

Ad Position 21
No active advertisement
ਅਜੀਤ ਡੈਸਕ 20-05-2026
ਤਰਨ ਤਾਰਨ, 19 ਮਈ (ਹਰਿੰਦਰ ਸਿੰਘ)-ਭਾਵੇਂ ਕਿ ਗਰਮੀ ਦਾ ਮੌਸਮ ਪਿਛਲੇ ਅਪ੍ਰੈਲ ਮਹੀਨੇ ਤੋਂ ਹੀ ਸ਼ੁਰੂ ਹੋ ਚੁੱਕਾ ਹੈ ਪਰ ਜਿਵੇਂ-ਜਿਵੇਂ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ ਤਿਵੇਂ ਤਿਵੇਂ ਤਪਸ਼ ਭਰੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ, ਜਿਸ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ ਕਿਉਂਕਿ ਗਰਮੀ ਇੰਨੀ ਜਿਆਦਾ ਪੈ ਰਹੀ ਹੈ ਕਿ ਕੁਝ ਹੀ ਚਿਰ ਧੁੱਪ ਵਿਚ ਖੜੇ ਹੋਣ ਕਾਰਨ ਲੋਕਾਂ ਦੇ ਪਸੀਨੇ ਛੁਡਣੇ ਸ਼ੁਰੂ ਹੋ ਜਾਂਦੇ ਹਨ ਅਤੇ ਸਰੀਰ ਵਿਚੋਂ ਸੇਕ ਨਿਕਲਣਾ ਸ਼ੁਰੂ ਹੋ ਜਾਂਦਾ ਹੈ ਤੇ ਉਪਰੋਂ ਦੁਪਹਿਰ ਸਮੇਂ ਲੂ ਵਗਣ ਕਾਰਨ ਹੋਰ ਵੀ ਤਪਸ਼ ਵਿਚ ਵਾਧਾ ਹੋ ਰਿਹਾ ਹੈ | ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਸਮੇਂ ਆਪਣੇ ਮੂੰਹ-ਸਿਰ ਅਤੇ ਸਰੀਰ ਨੂੰ ਕੱਪੜੇ ਨਾਲ ਢੱਕ ਕੇ ਨਿਕਲ ਰਹੇ ਹਨ ਤਾਂ ਜੋ ਲੂ ਤੋਂ ਬਚਿਆ ਜਾ ਸਕੇ | ਗਰਮੀ ਤੋਂ ਬਚਣ ਲਈ ਲੋਕ ਨਿੰਬੂ ਪਾਣੀ, ਲੱਸੀ, ਰੌਹ, ਸਰਬਤ, ਮੁਰੱਬਾ, ਕੁਲਫੀਆਂ ਤੋਂ ਇਲਾਵਾ ਪਾਣੀ ਦਾ ਜਿਆਦਾ ਤੋਂ ਜਿਆਦਾ ਸੇਵਨ ਕਰ ਰਹੇ ਹਨ ਤਾਂ ਜੋ ਸਰੀਰ ਵਿਚ ਪਾਣੀ ਦੀ ਕਮੀ ਨਾ ਹੋ ਸਕੇ ਅਤੇ ਸਰੀਰ ਨੂੰ ਠੰਢਾ ਵੀ ਰੱਖਿਆ ਜਾ ਸਕੇ | ਵੱਧ ਰਹੀ ਗਰਮੀ ਕਾਰਨ ਲੋਕ ਮੁਸ਼ਕਿਲਾਂ ਵਿਚ ਵੀ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ, ਉਥੇ ਲੋਕ ਗਰਮੀ ਕਾਰਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ, ਜਿਸ ਦੇ ਚੱਲਦਿਆਂ ਹਸਪਤਾਲਾਂ ਅਤੇ ਡਾਕਟਰਾਂ ਦੇ ਕਲੀਨਿਕਾਂ ਦੇ ਮਰੀਜਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ | ਮੌਸਮ ਵਿਭਾਗ ਵਲੋਂ ਵੀ 'ਯੈਲੋ ਅਲਰਟ' 'ਹੀਟ ਵੇਅ' ਐਲਾਨਿਆ ਗਿਆ ਅਤੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਗਈ ਹੈ | ਦੂਸਰੇ ਪਾਸੇ ਸਿਹਤ ਵਿਭਾਗ ਵਲੋਂ ਐਡਵਾਈਜਰੀ ਜਾਰੀ ਕਰਕੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਿਆਦਾ ਤੋਂ ਜਿਆਦਾ ਪਾਣੀ ਦਾ ਸੇਵਨ ਕਰਨ ਅਤੇ ਗਰਮੀ ਦੌਰਾਨ ਘਰਾਂ ਤੋਂ ਬਾਹਰ ਬੱਚੇ ਅਤੇ ਬਜੁਰਗਾਂ ਨੂੰ ਘੱਟ ਹੀ ਕੱਢਣ ਤੋਂ ਇਲਾਵਾ ਲੋੜ ਪੈਣ 'ਤੇ ਤੁਰੰਤ ਡਾਕਟਰੀ ਸਹੂਲਤ ਲਈ ਜਾਵੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਅੱਤ ਦੇ ਪੈ ਰਹੀ ਗਰਮੀ ਦੇ ਚੱਲਦਿਆਂ ਕੁਝ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਕਾਰਨ ਜਿਥੇ ਗਰਮੀ ਦੀ ਤਪਸ਼ ਹੋਰ ਜਿਆਦਾ ਵੱਧ ਰਹੀ ਹੈ, ਉਥੇ ਸੜਕਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਅਤੇ ਕੋਈ ਵੀ ਵਾਹਨ ਚਾਲਕ ਇਸ ਅੱਗ ਦੀ ਚਪੇਟ ਵਿਚ ਆ ਸਕਦਾ ਹੈ ਅਤੇ ਕੋਈ ਵੱਡਾ ਹਾਦਸਾ ਹੋਣ ਦਾ ਖਦਸਾ ਬਣਿਆ ਹੋਇਆ ਹੈ |
ਕੀ ਕਹਿੰਦੇ ਹਨ ਡਾ. ਸਮਸ਼ੇਰ ਸਿੰਘ
ਸਿਹਤ ਵਿਭਾਗ ਤੋਂ ਸੇਵਾਮੁਕਤ ਹੋਏ ਡਾਇਰੈਕਟਰ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਸਮਸ਼ੇਰ ਸਿੰਘ ਦਾ ਕਹਿਣਾ ਹੈ ਪੈ ਰਹੀ ਗਰਮੀ ਕਾਰਨ ਦਿਲ ਦੇ ਮਰੀਜਾਂ ਨੂੰ ਆਪਣਾ ਖਾਸ ਖਿਆਲ ਰੱਖਣਾ ਚਾਹੀਦਾ ਹੈ | ਦਿਲ ਦੇ ਰੋਗਾਂ ਤੋਂ ਪੀੜਤ ਮਰੀਜਾਂ ਨੂੰ ਆਪਣਾ ਬੀ.ਪੀ, ਸ਼ੂਗਰ ਸਮੇਂ-ਸਮੇਂ 'ਤੇ ਚੈੱਕ ਕਰਵਾਉਣ ਦੇ ਨਾਲ-ਨਾਲ ਦਵਾਈ ਜੋ ਡਾਕਟਰ ਵਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਸਮੇਂ ਸਿਰ ਖਾਣਾ ਚਾਹੀਦਾ ਹੈ | ਉਥੇ ਹਲਕਾ ਫੁਲਕਾ ਘਰ ਦਾ ਬਣਿਆ ਹੋਇਆ ਖਾਣਾ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਤੇਜ ਮਸਾਲੇਦਾਰ ਭੋਜਨ ਨਹੀਂ ਖਾਣਾ ਚਾਹੀਦਾ | ਗਰਮੀ ਵਿਚ ਬਾਹਰ ਨਿਕਲਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ | ਜੇਕਰ ਉਨ੍ਹਾਂ ਨੂੰ ਸਾਹ ਚੜਨਾ, ਘਬਰਾਹਟ ਹੋਣਾ, ਦਿਲ ਦੀ ਧੜਕਣ ਤੇਜ ਹੋਣਾ, ਬੇਹੋਸ਼ੀ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਡਾਕਟਰੀ ਸਹਾਇਤਾ ਲੈਣ ਚਾਹੀਦੀ ਹੈ |
ਕੀ ਕਹਿੰਦੇ ਹਨ ਡਾ. ਸੁਪਿ੍ਯਾ ਰੰਧਾਵਾ
ਬੱਚਿਆਂ ਰੋਗਾਂ ਦੇ ਮਾਹਰ ਡਾਕਟਰ ਸੁਪਿ੍ਯਾ ਰੰਧਾਵਾ ਦਾ ਕਹਿਣਾ ਹੈ ਕਿ ਅੱਤ ਦੀ ਪੈ ਰਹੀ ਗਰਮੀ 'ਤੇ ਚੱਲ ਰਹੀਆਂ ਗਰਮ ਹਵਾਵਾਂ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ | 'ਹੀਟ ਸਟਰੋਕ' ਜਿਸ ਨੂੰ ਲੂ ਲੱਗਣਾ ਕਹਿੰਦੇ ਹਨ, ਜੋ ਬੱਚਿਆਂ ਲਈ ਖਤਰਾ ਬਣ ਸਕਦੀ ਹੈ | ਤੇਜ਼ ਗਰਮੀ ਕਾਰਨ ਬੱਚਿਆਂ ਨੂੰ ਚੱਕਰ ਆਉਣਾ, ਉਲਟੀ ਆਉਣਾ, ਤੇਜ਼ ਬੁਖਾਰ ਹੋਣਾ, ਦੇਖਣ ਵਿਚ ਪ੍ਰੇਸ਼ਾਨੀ, ਬੇਹੋਸ਼ੀ ਆਉਣਾ, ਸਰੀਰ ਵਿਚ ਪਸੀਨਾ ਨਾ ਆਉਣਾ, ਧਕੜਣ ਤੇਜ਼ ਹੋਣਾ, ਬੀ.ਪੀ. ਘੱਟ ਹੋਣਾ, ਚਮੜੀ ਦੇ ਰੋਗ ਆਦਿ ਹੋਣ ਲੱਗ ਜਾਂਦੇ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਲੂ ਤੋਂ ਬਚਾਉਣ ਲਈ ਨਾਰੀਅਲ ਪਾਣੀ, ਗੰਨੇ ਦਾ ਰਸ, ਨਿੰਬੂ ਪਾਣੀ, ਲੱਸੀ ਆਦਿ ਦਾ ਜਿਆਦਾ ਤੋਂ ਜਿਆਦਾ ਤਰਲ ਪਦਾਰਥ ਪਿਆਓ ਅਤੇ ਤੰਗ ਨਾ ਕੱਪੜੇ ਨਾ ਪਾਏ ਜਾਣ, ਹਲਕਾ ਫੁਲਕਾ ਖਾਣਾ ਦਿੱਤਾ ਜਾਵੇ, ਬਾਜ਼ਾਰੀ ਖਾਣੇ ਤੋਂ ਪ੍ਰਹੇਜ ਰੱਖਿਆ ਜਾਵੇ, ਬੱਚਿਆਂ ਨੂੰ ਧੁੱਪ ਵਿਚ ਜਾਣ ਤੋਂ ਰੋਕਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹਲਕੇ ਕੁੱਤਿਆਂ ਵਾਂਗ ਮਾਸੂਮਾਂ ਨਾਲ ਕੁਕਰਮ ਕਰਨ ਵਾਲੇ ਦਰਿੰਦਿਆਂ ਨੂੰ ਵੀ ਮਿਲੇ ਮੌਤ- ਕਰਨੈਲ ਸਿੰਘ ਪੀਰ ਮੁਹੰਮਦ <b... ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੇ ਸਾਰੇ 19 ਉਮੀਦਵਾਰਾਂ ਨੂੰ ਪੰਜਾ ਚੋਣ ਨਿਸ਼ਾਨ ਮਿਲਿਆ- ਹਰਮਿੰਦਰ ਸ...
Ad Position 24