14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਅੱਵਲ ਆਉਣ ਵਾਲੇ ਵਿਦਿਆਰਥੀ | <br/> 20-05-2026
ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਨਤੀਜੇ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਦੱਸਿਆ ਕਿ ਕਮਰਸ ਗਰੁੱਪ ਵਿਚੋਂ ਪਲਕਪ੍ਰੀਤ ਕੌਰ ਨੇ 97 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 92.2 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਮਨਜੀਤ ਕੌਰ 86.2 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹਿਉਮਨਟੀਜ ਗਰੁੱਪ ਵਿਚ ਗਗਨਦੀਪ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦਿਲਪ੍ਰੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਪ੍ਰੀਤ ਕੌਰ ਨੇ 84.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਵਿਚ ਅਰਸ਼ਪ੍ਰੀਤ ਕੌਰ ਨੇ 86.6 ਫੀਸਦੀ ਅੰਕ ਲੈ ਕੇ ਪਹਿਲਾ, ਸੁਖਦੀਪ ਕੌਰ ਨੇ 84.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਮਨਦੀਪ ਕੌਰ ਨੇ 81.2 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਕੂਲ ਦੇ ਪਿ੍ੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ - ਪਿਤਾ ਨੂੰ ਸ਼ਾਨਦਾਰ ਨਤੀਜੇ ਆਉਣ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਾਥੀ ਦੀਪਕ ਧਵਨ ਤੇ ਸਾਥੀਆਂ ਦੀ ਬਰਸੀ ਮੌਕੇ ਸੈਂਕੜੇ ਲੋਕਾਂ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਮਾਸਟਰ ਤਾਰਾ ਚੰਦ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ <br/>
Ad Position 24