25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੁੱਖ ਮੰਤਰੀ ਭਗਵੰਤ ਮਾਨ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੀਆਂ ਮੰਗਾਂ ਲਾਗੂ ਕਰਨ-ਮੰਨਾ, ਮੱਲ੍ਹੀ

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਪਰਮਜੀਤ ਜੋਸ਼ੀ)-ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਵਿਚ ਹੋਇਆ ਸਿੱਖ ਕਤਲੇਆਮ ਨੂੰ ਅੱਜ 42 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਇਸ ਕਤਲੇਆਮ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ ਅਤੇ ਸਹੂਲਤਾਂ ਲੈਣ ਲਈ ਸਰਕਾਰੇ-ਦਰਬਾਰੇ ਚੱਕਰ ਕੱਢ ਰਹੇ ਹਨ ਪਰੰਤੂ ਸਮੇਂ ਦੀਆਂ ਸਰਕਾਰਾਂ ਵਲੋਂ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਸਹੂਲਤਾਂ ਅਤੇ ਇਨਸਾਫ ਦੇਣ ਦੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲ ਰਿਹਾ, ਜਿਸ ਕਾਰਨ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਬਾਂ ਦਾ ਪ੍ਰਗਟਾਵਾ 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ, ਜਨਰਲ ਸਕੱਤਰ ਮਲਕੀਤ ਸਿੰਘ ਮੱਲ੍ਹੀ ਅਤੇ ਮੀਤ ਪ੍ਰਧਾਨ ਧੀਰਾ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੌਰਾਨ ਜਿਥੇ ਹਜ਼ਾਰਾਂ ਬੇਕਸੂਰ ਸਿੱਖਾਂ ਦੀ ਹੱਤਿਆ ਕੀਤੀ ਗਈ ਸੀ, ਉਥੇ ਹਜ਼ਾਰਾਂ ਦੀ ਗਿਣਤੀ ਵਿਚ ਪਰਿਵਾਰ ਉਜੜ ਕੇ ਪੰਜਾਬ ਆਣ ਵਸੇ ਹਨ, ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਵਿਚ ਰਹਿ ਰਹੇ ਹਨ | ਉਨ੍ਹਾਂ ਦੱਸਿਆ ਕਿ ਪਹਿਲੀਆਂ ਜਿੰਨੀਆਂ ਪੰਜਾਬ ਵਿਚ ਸਰਕਾਰਾਂ ਬਣੀਆਂ ਉਨ੍ਹਾਂ ਵਲੋਂ ਚੋਣਾਂ ਦੌਰਾਨ '84 ਦੇ ਪੀੜਤ ਪਰਿਵਾਰ ਯਾਦ ਆ ਜਾਂਦੇ ਸਨ, ਜਿਨ੍ਹਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਰਹੇ ਸਨ ਕਿ ਪੀੜਤ ਪਰਿਵਾਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇਗਾ ਪਰ ਇਨ੍ਹਾਂ ਪਰਿਵਾਰਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆਂ ਗਿਆ ਅਤੇ ਸਹੂਲਤਾਂ ਦੇ ਨਾਮ 'ਤੇ ਸਿਰਫ ਝੂਠੇ ਸਬਜਬਾਗ ਦਿਖਾਏ ਗਏ | ਉਕਤ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਦਿੱਲੀ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ ਗ੍ਰਾਂਟ ਦਿੱਤੀ ਹੈ, ਉਸੇ ਤਰ੍ਹਾਂ ਪੰਜਾਬ ਵਿਚ ਰਹਿ ਰਹੇ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀ, 5-5 ਮਰਲੇ ਦੇ ਪਲਾਟ ਅਤੇ ਗ੍ਰਾਂਟ ਦਿੱਤੀ ਜਾਵੇ | ਇਸ ਮੌਕੇ ਚੇਅਰਮੈਨ ਰਤਨ ਸਿੰਘ, ਸਰਪ੍ਰਸਤ ਉਤਮ ਸਿੰਘ, ਪ੍ਰੈਸ ਸਕੱਤਰ ਅਰਜਨ ਸਿੰਘ ਠਰੂ, ਕੈਸ਼ੀਅਰ ਉਪਿੰਦਰ ਕੌਰ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਕਰਮ ਸਿੰਘ, ਮੈਂਬਰ ਮਲਵਿੰਦਰ ਸਿੰਘ ਜੌੜਾ, ਮੈਂਬਰ ਅਮਰਜੀਤ ਸਿੰਘ ਬੰਟੀ,, ਭਗਵਾਨ ਸਿੰਘ ਗੋਇੰਦਵਾਲ, ਜੋਧਾ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ ਭੁੱਚਰ, ਮਨਜੀਤ ਕੌਰ ਭੁੱਚਰ ਆਦਿ ਤੋਂ ਇਲਾਵਾ ਹੋਰ ਪਰਿਵਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਵਲੀਪੁਰ ਕਲਾਂ ਦੇ ਝੱਜ ਪਰਿਵਾਰ ਨੂੰ ਗਹਿਰਾ ਸਦਮਾ, ਸਾਬਕਾ ਸਰਪੰਚ ਸੁਖਦੇਵ ਸਿੰਘ ਝੱਜ ਨਹੀਂ ਰਹੇ
Ad Position 24