24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬੇਅਦਬੀ ਕਾਨੂੰਨ 'ਚ ਕਮੀਆਂ 'ਤੇ ਵਿਚਾਰ ਕਰਨ ਲਈ ਤਰਨ ਤਾਰਨ ਅਤੇ ਖਡੂਰ ਸਾਹਿਬ ਦੇ ਗ੍ਰੰਥੀ ਅਤੇ ਪਾਠੀ ਸਿੰਘ 22 ਨੂੰ ਤਰਨ ਤਾਰਨ ਸਰਾਂ ਪਹੁੰਚਣ- ਪੱਖੋਕੇ

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਣਾਏ ਗਏ ਬੇਅਦਬੀ ਕਾਨੂੰਨ ਵਧੀਆ ਹਨ, ਪਰ ਇਸ ਵਿਚ ਬਹੁਤ ਸਾਰੀਆਂ ਕਮੀਆਂ ਹਨ, ਜਿਸ ਉਪਰ ਵਿਚਾਰ ਵਟਾਂਦਰਾ ਕਰਨ ਤੇ ਵਿਚਾਰ ਜਾਨਣ ਲਈ ਪਿੰਡਾਂ ਦੇ ਗੁਰਦੁਅਰਾ ਸਾਹਿਬ ਦੀਆਂ ਕਮੇਟੀਆਂ ਦੇ ਪ੍ਰਧਾਨ ਪਾਠੀ ਸਿੰਘ ਅਤੇ ਗ੍ਰੰਥੀ ਸਿੰਘ 22 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਸਰਾਂ ਵਿਖੇ ਜ਼ਰੂਰ ਪਹੁੰਚਣ | ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜੋ ਬੇਅਦਬੀ ਕਾਨੂੰਨ ਬਣਾਇਆ ਗਿਆ ਹੈ, ਉਹ ਵਧੀਆ ਹੈ, ਪਰ ਉਸ ਵਿਚ ਬਹੁਤ ਸਾਰੀਆਂ ਤਰੁਟੀਆਂ ਹਨ, ਜਿਸ ਕਾਰਨ ਬੇਅਦਬੀ ਹੋਣ ਸਮੇਂ ਨਿਰਦੋਸ਼ ਲੋਕ ਵੀ ਇਸ ਦਾ ਖਮਿਆਜ਼ਾ ਭੁਗਤ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਜੋ ਬੇਅਦਬੀ ਕਾਨੂੰਨ ਬਣਾਏ ਗਏ, ਉਹ ਜਿਥੇ ਪਾਠੀ ਸਿੰਘਾਂ ਨੂੰ ਵੀ ਆਪਣੇ ਘੇਰੇ ਵਿਚ ਲਿਆਉਂਦੇ ਹਨ, ਉਥੇ ਉਨ੍ਹਾਂ ਪਰਿਵਾਰਾਂ ਨੂੰ ਵੀ ਇਸ ਕਾਨੂੰਨ ਦੀ ਮਾਰ ਝੱਲਣੀ ਪੈ ਸਕਦੀ ਹੈ, ਜੋ ਆਪਣੇ ਘਰ ਵਿਚ ਸ਼ਰਧਾਪੂਰਵਕ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਂਦੇ ਹਨ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀਆਂ ਕਮੀਆਂ ਕਾਰਨ ਗੁਰੂ ਨਾਨਕ ਨਾਮ ਲੇਵਾ ਸੰਗਤ ਵਿਚ ਜਿਥੇ ਡਰ ਦਾ ਮਾਹੌਲ ਹੈ, ਉਥੇ ਗੁਰਦੁਆਰਾ ਸਾਹਿਬ ਤੇ ਘਰਾਂ ਵਿਚ ਜਾ ਕੇ ਪਾਠ ਕਰਨ ਵਾਲੇ ਗ੍ਰੰਥੀ ਸਿੰਘਾਂ ਅਤੇ ਪਾਠੀ ਸਿੰਘਾਂ ਦੇ ਮਨ ਵਿਚ ਵੀ ਡਰ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਉਨ੍ਹਾਂ ਨੇ ਤਰਨ ਤਾਰਨ ਅਤੇ ਖਡੂਰ ਸਾਹਿਬ ਦੇ ਪਾਠੀ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਤੋਂ ਇਲਾਵਾ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਦੇ ਕਮੇਟੀਆਂ ਦੇ ਪ੍ਰਧਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 22 ਮਈ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਵਿਚ ਜ਼ਰੂਰ ਪਹੁੰਚਣ, ਤਾਂ ਜੋ ਸਾਰੇ ਇਕੱਠੇ ਹੋ ਕੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ ਕਿ ਇਸ ਕਾਨੂੰਨ ਵਿਚ ਜੋ ਮੱਦਾਂ ਰਹਿ ਗਈਆਂ ਹਨ, ਉਸ ਨੂੰ ਸਹੀ ਕਰਨ ਲਈ ਸਰਕਾਰ ਨਾਲ ਗੱਲਬਾਤ ਕੀਤੀ ਜਾ ਸਕੇ ਅਤੇ ਇਹ ਵੀ ਵਿਚਾਰ ਕੀਤਾ ਜਾਵੇ ਕਿ ਗ੍ਰੰਥੀ ਸਿੰਘਾਂ, ਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਆਮ ਲੋਕਾਂ, ਜੋ ਆਪਣੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਕੀਤੇ ਹਨ ਜਾਂ ਉਹ ਘਰਾਂ ਵਿਚ ਪਾਠ ਕਰਵਾਉਂਦੇ ਹਨ, ਇਸ ਕਾਨੂੰਨ ਦੀ ਗ਼ਲਤ ਮਾਰ ਤੋਂ ਬਚਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਦਾ ਆਪਣਾ ਇਤਿਹਾਸ ਦਾਗ਼ਦਾਰ- ਰਮਨਦੀਪ ਭਰੋਵਾਲ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ
Ad Position 24