24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੰਜਾਬ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੇ ਯੂਨੀਵਰਸਿਟੀ 'ਚ ਉੱਚ ਸਥਾਨ

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਐੱਲ. ਐੱਲ. ਬੀ. (ਪੰਜ ਸਾਲਾ) ਡਿਗਰੀ ਕੋਰਸ ਦੇ ਨੌਵੇਂ ਸਮੈਸਟਰ ਦੇ ਨਤੀਜਿਆਂ ਵਿਚ ਪੰਜਾਬ ਕਾਲਜ ਆਫ਼ ਲਾਅ ਉਸਮਾਂ ਤਰਨ ਤਾਰਨ ਦੀ ਵਿਦਿਆਰਥਣ ਪਵਨਦੀਪ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਪਿੰਡ ਠੱਠੀ ਖਾਰਾ ਜ਼ਿਲ੍ਹਾ ਤਰਨ ਤਾਰਨ ਨੇ 72.60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਇਸੇ ਸਮੈਸਟਰ ਦੀ ਵਿਦਿਆਰਥਣ ਅਰਪਨਰਾਜ ਕੌਰ ਪੁੱਤਰੀ ਸੁਖਰਾਜ ਸਿੰਘ ਵਾਸੀ ਪਿੰਡ ਮਾੜੀ ਕੰਬੋਕੇ ਨੇ 353 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਛੇਵਾਂ ਸਥਾਨ ਹਾਸਲ ਕੀਤਾ | ਇਸਦੇ ਨਾਲ ਹੀ ਵਿਦਿਆਰਥਣ ਪ੍ਰਭਜੀਤ ਕੌਰ ਨੇ 337 ਅੰਕ ਅਤੇ ਮਨਦੀਪ ਕੌਰ ਨੇ 332 ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਨਾਲ ਪ੍ਰੀਖਿਆ ਪਾਸ ਕੀਤੀ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ | ਬਾਕੀ ਸਾਰੇ ਵਿਦਿਆਰਥੀ ਵੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ | ਵਿਦਿਆਰਥੀਆਂ ਦੀ ਇਸ ਉਪਲਬਧੀ ਨੇ ਕਾਲਜ ਵਿਚ ਮਾਣ ਅਤੇ ਉਤਸ਼ਾਹ ਦਾ ਮਾਹੌਲ ਪੈਦਾ ਕਰ ਦਿੱਤਾ | ਇਨ੍ਹਾਂ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮਿਹਨਤ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ | ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਦੇ ਅਧਿਆਪਕਾਂ ਨੇ ਦੱਸਿਆ ਕਿ ਇਹ ਵਿਦਿਆਰਥਣਾਂ ਪੜ੍ਹਾਈ ਵਿਚ ਹਮੇਸ਼ਾ ਮਿਹਨਤੀ ਅਤੇ ਅਨੁਸ਼ਾਸਿਤ ਰਹੀਆਂ ਹਨ, ਜਿਸਦਾ ਨਤੀਜਾ ਅੱਜ ਉਨ੍ਹਾਂ ਦੀ ਇਸ ਕਾਮਯਾਬੀ ਦੇ ਰੂਪ ਵਿੱਚ ਸਾਹਮਣੇ ਆਇਆ ਹੈ | ਕਾਲਜ ਦੇ ਡਾਇਰੈਕਟਰ ਡਾ. ਜਸਵਿੰਦਰ ਕੌਰ ਅਤੇ ਪਿ੍ੰਸੀਪਲ ਡਾ. ਆਰ. ਪੀ. ਸਿੰਘ ਨੇ ਵਿਦਿਆਰਥਣ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੂਪ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਕਾਲਜ ਆਫ਼ ਲਾਅ ਜ਼ਿਲ੍ਹਾ ਤਰਨ ਤਾਰਨ ਦੀ ਇਕ ਨਾਮਵਰ ਸੰਸਥਾ ਵਜੋਂ ਪਿਛਲੇ ਨੌ ਸਾਲਾਂ ਤੋਂ ਵਿਦਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਚ ਪੜ੍ਹਾਈ ਲਈ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹਨ, ਜਿਨ੍ਹਾਂ ਵਿਚ ਇੰਟਰਨੈਟ, ਬੱਸ ਸਰਵਿਸ ਤੇ ਕੁੜੀਆਂ ਲਈ ਹੋਸਟਲ ਦਾ ਵਿਸ਼ੇਸ਼ ਪ੍ਰਬੰਧ ਸ਼ਾਮਿਲ ਹੈ | ਵਕਾਲਤ ਦੇ ਪੇਸ਼ੇ ਨੂੰ ਅੱਗੇ ਲਿਜਾਣ ਲਈ ਜੁਡੀਸ਼ੀਅਲ ਸਰਵਿਸਿਜ਼ ਅਤੇ ਸਿਵਲ ਸਰਵਿਸ ਪ੍ਰੀਖਿਆਵਾਂ ਸਬੰਧੀ ਖਾਸ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾਂਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਮੂਟ ਕੋਰਟ ਮੁਕਾਬਲੇ, ਪੇਪਰ ਰੀਡਿੰਗ, ਬਹਿਸਬਾਜ਼ੀ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ | ਵਿਦਿਆਰਥੀ ਅੰਤਰ-ਕਾਲਜ ਮੁਕਾਬਲਿਆਂ ਵਿਚ ਵੀ ਉੱਤਮ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਡਰ ਨੂੰ ਦੂਰ ਕਰਕੇ ਉਨ੍ਹਾਂ ਨੂੰ ਆਤਮਵਿਸ਼ਵਾਸੀ ਬਣਾਉਣਾ ਅਤੇ ਮਨੁੱਖਤਾ ਨਾਲ ਜੋੜਨਾ ਹੈ, ਜਿਸ ਲਈ ਸਮੇਂ-ਸਮੇਂ 'ਤੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਤਕਨੀਕੀ ਕਾਲਜਾਂ 'ਚ ਸਿੱਖਿਆ ਹਾਸਿਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ- ਡੀ. ਸੀ. ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ
Ad Position 24