24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਤਕਨੀਕੀ ਕਾਲਜਾਂ 'ਚ ਸਿੱਖਿਆ ਹਾਸਿਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ- ਡੀ. ਸੀ.

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2026-27 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟਰੇਸ਼ਨ ਦਾ ਕੰਮ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਇਕ ਹੈਲਪ ਡੈਸਕ ਸਰਕਾਰੀ ਬਹੁਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਸਥਾਪਿਤ ਕੀਤਾ ਗਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਹੈਲਪ ਡੈਸਕ 'ਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਫ਼ੀਸ ਜਮ੍ਹਾ ਕਰਵਾ ਕੇ ਬਿਨਾਂ ਕਿਸੇ ਹੋਰ ਵਾਧੂ ਚਾਰਜ ਦੇ ਕੇ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ, ਜਦਕਿ ਦੋ ਸਾਲਾ ਆਈ. ਟੀ. ਆਈ. ਜਾਂ ਸਾਇੰਸ ਜਾਂ ਵੋਕੇਸ਼ਨਲ ਵਿਸ਼ਿਆਂ ਨਾਲ ਬਾਰ੍ਹਵੀਂ ਪਾਸ ਵਿਦਿਆਰਥੀ ਡਾਇਰੈਕਟ ਦੂਜੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ | ਦਾਖ਼ਲਾ ਲੈਣ ਲਈ ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟਰੇਸ਼ਨ ਵਿਚ ਮਦਦ ਕਰਨ ਲਈ ਹਰੇਕ ਕੰਮਕਾਜ਼ ਵਾਲੇ ਦਿਨ ਸਟਾਫ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ | ਉਪਰੋਕਤ ਰਜਿਸਟ੍ਰੇਸ਼ਨ ਲਈ ਟਾਈਪਿੰਗ, ਫੋਟੋਕਾਪੀ, ਹਸਤਾਖ਼ਰ ਅਤੇ ਸਰਟੀਫਿਕੇਟ ਸਕੈਨਿੰਗ ਆਦਿ ਲਈ ਕੋਈ ਵੀ ਫੀਸ ਇਸ ਕਾਲਜ ਵਲੋਂ ਨਹੀਂ ਲਈ ਜਾਵੇਗੀ | ਸੰਸਥਾ ਦੇ ਪਿ੍ੰਸੀਪਲ ਰਜੇਸ਼ ਕੁਮਾਰ ਧੁੰਨਾ ਨੇ ਦੱਸਿਆ ਕਿ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਭਰ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇਕ ਗਾਈਡੈਂਸ ਸੈੱਲ ਮੈਡਮ ਰਜਵੰਤ ਕੌਰ ਦੀ ਨਿਗਰਾਨੀ ਹੇਠ ਸਥਾਪਿਤ ਕੀਤਾ ਗਿਆ ਹੈ | ਇਸ ਗਾਈਡੈਂਸ ਸੈੱਲ ਤੋਂ ਕਾਲਜ ਵਿਚ ਚੱਲ ਰਹੇ ਵੱਖ-ਵੱਖ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਦੀਆਂ ਫੀਸਾਂ ਸਬੰਧੀ ਜਾਣਕਾਰੀ ਮੁਫ਼ਤ ਪ੍ਰਾਪਤ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ, ਆਸ ਪਾਸ ਅਤੇ ਬਾਰਡਰ ਨਾਲ ਲੱਗਦੇ ਸਕੂਲਾਂ ਦੇ ਵਿਦਿਆਰਥੀਆਂ ਵਿਚ ਤਕਨੀਕੀ ਹੁਨਰ ਨੂੰ ਉਜਾਗਰ ਕਰਨ ਲਈ 1996 ਤੋਂ ਬਹੁਮੁੱਲਾ ਯੋਗਦਾਨ ਪਾ ਰਿਹਾ ਹੈ | ਇਸ ਕਾਲਜ ਵਿਚ ਚੱਲ ਰਹੇ ਡਿਪਲੋਮਾ ਕੋਰਸ ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਤਿੰਨ ਸਾਲਾ ਡਿਪਲੋਮਾ ਕੋਰਸਾਂ ਵਿਚ ਵਿਦਿਆਰਥੀ ਦਾਖ਼ਲਾ ਲੈ ਕੇ ਆਪਣਾ ਭਵਿੱਖ ਰੋਸ਼ਨ ਕਰ ਸਕਦੇ ਹਨ | ਗਾਈਡੈਂਸ ਸੈੱਲ ਦੇ ਇੰਚਾਰਜ ਰਜਵੰਤ ਕੌਰ ਨੇ ਦੱਸਿਆ ਕਿ ਪੰਜਾਬ/ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ,ਪਛੜੀ ਸ਼੍ਰੇਣੀ, ਘੱਟ ਗਿਣਤੀ ਵਰਗ ਆਦਿ ਦੇ ਵਿਦਿਆਰਥੀਆਂ ਲਈ ਫੀਸ ਵਿਚ ਵਿਸ਼ੇਸ਼ ਛੋਟਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਡਿਪਲੋਮਾ ਪਾਸ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਕਰਵਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਮੁਲਾਜ਼ਮਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ- ਪ੍ਰਧਾਨ ਸੈਣੀ ਅਗਲੀ ਖ਼ਬਰ ਪੰਜਾਬ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੇ ਯੂਨੀਵਰਸਿਟੀ 'ਚ ਉੱਚ ਸਥਾਨ
Ad Position 24