ਝਬਾਲ, 20 ਮਈ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਟਾ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਵਲੋੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਡਾਇਰੈਕਟਰ ਮਨਜਿੰਦਰ ਸਿੰਘ ਵਿਰਕ, ਚੇਅਰਮੈਨ ਮਖਤੂਲ ਸਿੰਘ ਅਤੇ ਪਿ੍ੰਸੀਪਲ ਬਲਰਾਜ ਸਿੰਘ ਬਾਠ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸਮਰਪ੍ਰੀਤ ਕੌਰ ਨੂੰ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਨਕਦ (ਧਨ ਰਾਸ਼ੀ) ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਦਸਵੀਂ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਨਵਰੋਜ਼ ਕੌਰ ਨੂੰ ਬਾਰ੍ਹਵੀਂ ਜਮਾਤ ਤੱਕ ਪੜ੍ਹਾਈ ਕਰਨ ਲਈ ਹਰ ਸਾਲ ਸਲਾਨਾ ਇਨਾਮੀ ਰਾਸ਼ੀ ਵਜ਼ੀਫ਼ੇ ਦੇ ਤੌਰ 'ਤੇ ਦੇਣ ਦਾ ਐਲਾਨ ਕੀਤਾ | ਪਿ੍ੰਸੀਪਲ ਬਲਰਾਜ ਸਿੰਘ ਬਾਠ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਸਫ਼ਲਤਾ ਦੀ ਵਧਾਈ ਦਿੱਤੀ |