24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੇਂਦਰ ਦੀ ਮੋਦੀ ਸਰਕਾਰ ਗ਼ਰੀਬ ਲੋਕਾਂ ਦਾ ਖ਼ੂਨ ਚੂਸ ਰਹੀ ਹੈ- ਦਰਾਜਕੇ

Ad Position 21
No active advertisement
ਅਜੀਤ ਡੈਸਕ 21-05-2026
ਭਿੱਖੀਵਿੰਡ, 20 ਮਈ (ਬੌਬੀ)—ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਵਧੀਆ ਰਸੋਈ, ਗੈਸ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਤਲਾ ਸਾੜਿਆ ਗਿਆ | ਇਸ ਮੌਕੇ ਇਕੱਠੇ ਹੋਏ ਪਾਰਟੀ ਮੈਂਬਰਾਂ ਤੇ ਹਮਦਰਦਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ. ਪੀ. ਆਈ. ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿਛਲੇ ਦਿਨੀਂ ਰਸੋਈ ਗੈਸ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਕੇ ਦੇਸ਼ ਵਾਸੀਆਂ ਦਾ ਲੱਕ ਤੋੜ ਦਿੱਤਾ ਗਿਆ ਹੈ | ਮੋਦੀ ਸਰਕਾਰ ਸਾਮਰਾਜਵਾਦ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ, ਜਿਸ ਕਰਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ | ਇਨ੍ਹਾਂ ਆਗੂਆਂ ਨੇ ਮਿਹਨਤਕਸ਼ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਵਾਲੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੁਚੇਤ ਰਹਿਣ ਅਤੇ ਸੰਘਰਸ਼ਾਂ ਦਾ ਭਿੜ ਮੱਲਣ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਕੰਬੋਕੇ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਗੱਜਣ ਸਿੰਘ ਨਾਰਲਾ, ਹਰਜਿੰਦਰ ਸਿੰਘ ਭੈਣੀ, ਪ੍ਰਗਟ ਸਿੰਘ ਪਹਿਲਵਾਨ ਕੇ, ਭਗਵੰਤ ਸਿੰਘ ਸੁਰਸਿੰਘ ਤੇ ਬਲਦੇਵ ਸਿੰਘ ਕੰਬੋਕੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਈਗ੍ਰੇਟਰੀ ਪਾਪੂਲੇਸ਼ਨ ਤਹਿਤ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬੁਖ਼ਾਰ ਦਾ ਕੀਤਾ ਸਰਵੇਅ ਅਗਲੀ ਖ਼ਬਰ ਹਾਵਰਡਲੇਨ ਸੀਨੀਅਰ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਨੇ ਸਨਮਾਨਿਤ ਕੀਤਾ
Ad Position 24