24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 21-05-2026
ਤਰਨ ਤਾਰਨ, 20 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਝਬਾਲ ਤੋਂ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਗੋਕੇ ਘਰਾਟ ਤੋਂ ਜਸ਼ਨਦੀਪ ਸਿੰਘ ਪੁੱਤਰ ਸਾਹਿਲਪ੍ਰੀਤ ਸਿੰਘ ਵਾਸੀ ਕੀੜੀਸ਼ਾਹੀ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ 83 ਮਿਲੀਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਵਿਕਰਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਗੋਇੰਦਵਾਲ ਤੋਂ ਜੋਬਨਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਖੁਵਾਸਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਰੂਬੀ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਧਾਰੀਵਾਲ ਗੇਟ ਤੋਂ ਸੁਨੀਲ ਪੁੱਤਰ ਬੂਟਾ ਸਿੰਘ ਵਾਸੀ ਖੂਹ ਵਾਲਾ ਵੇਹੜਾ ਘਰਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਮੁਲਾਜ਼ਮਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ- ਪ੍ਰਧਾਨ ਸੈਣੀ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਕੋਆਪ੍ਰਟਿਵ ਬੈਂਕ ਝਬਾਲ ਦੇ ਮੈਨੇਜਰ ਨੂੰ ਦਿੱਤਾ ਮੰਗ ਪੱਤਰ
Ad Position 24