ਨੌਸ਼ਹਿਰਾ ਪੰਨੂੰਆਂ, 20 ਮਈ (ਦੀਪਕ ਮੈਣੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਮੰਤਵ ਕਣਕ ਦੇ ਨਾੜ ਨੂੰ ੂੰ ਨਾ ਸਾੜਨ ਅਤੇ ਝੋਨੇ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਸੀ | ਫਾਰਮ ਸਲਾਹਕਾਰ ਕੇਂਦਰ ਤੋ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਝੋਨੇ ਅਤੇ ਬਾਸਮਤੀ ਵਿਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ | ਸੁਖਵਿੰਦਰ ਸਿੰਘ ਏ.ਈ.ਓ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਐਡਵਾਈਜਰੀ ਕੈਂਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਮਨਦੀਪ ਸਿੰਘ ਪੰਨੂ ਏ.ਈ.ਓ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ | ਬਲਜਿੰਦਰ ਸਿੰਘ ਬਾਠ ਏ.ਈ.ਓ ਨੇ ਕਿਸਾਨਾਂ ਨੂੰ ਮਿੱਟੀ ਪਰਖ ਬਾਰੇ ਸੰਖੇਪ ਜਾਣਕਾਰੀ ਦਿੱਤੀ | ਸਟੇਜ ਸੈਕਟਰੀ ਦੀ ਭੂਮਿਕਾ ਸੁਖਵਿੰਦਰ ਸਿੰਘ ਏ.ਈ.ਓ ਨੇ ਨਿਭਾਈ | ਅੰਤ ਵਿਚ ਮਲਵਿੰਦਰ ਸਿੰਘ ਬਲਾਕ ਅਫ਼ਸਰ ਨੇ ਕਿਸਾਨਾਂ ਨੂੰ ਨਾੜ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਭਾਗ ਤੋੋਂ ਅਜੇਪਾਲ ਸਿੰਘ ਏ.ਟੀ.ਐਮ, ਸੁਖਮਨ ਸਿੰਘ ਫੀਲਡ ਵਰਕਰ ਅਤੇ ਪਿੰਡ ਲਾਲਪੁਰ ਤੇ ਹੋਰ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |